DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fatehgarh Sahib ਵਿੱਚ ਵਿਧਾਇਕ Lakhvir Singh Rai ਦੀ ਹਾਜ਼ਰੀ ਵਿੱਚ 'ਆਪ' ਨਾਲ ਜੁੜੇ ਨੌਜਵਾਨ

ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਮੁੜ ਟਿਕਟ ਮਿਲਣ ’ਤੇ ਸਮਰਥਕਾਂ ਸਮੇਤ ਗੁਰੂ ਘਰ ਜਾ ਕੇ ਸ਼ੁਕਰਾਨਾ ਕੀਤਾ। ਇਸ ਮੌਕੇ ਪਾਰਟੀ ਦਫ਼ਤਰ ਵਿੱਚ ਵੱਖ-ਵੱਖ ਪਾਰਟੀਆਂ ਛੱਡ ਕੇ ਨੌਜਵਾਨਾਂ ਨੇ ‘ਆਪ’ ਦੇ ਵਿਦਿਆਰਥੀ ਵਿੰਗ ‘ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਅਲਟਰਨੇਟਿਵ...

  • fb
  • twitter
  • whatsapp
  • whatsapp
featured-img featured-img
ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ। -ਫੋਟੋ: ਸੂਦ
Advertisement

ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਮੁੜ ਟਿਕਟ ਮਿਲਣ ’ਤੇ ਸਮਰਥਕਾਂ ਸਮੇਤ ਗੁਰੂ ਘਰ ਜਾ ਕੇ ਸ਼ੁਕਰਾਨਾ ਕੀਤਾ। ਇਸ ਮੌਕੇ ਪਾਰਟੀ ਦਫ਼ਤਰ ਵਿੱਚ ਵੱਖ-ਵੱਖ ਪਾਰਟੀਆਂ ਛੱਡ ਕੇ ਨੌਜਵਾਨਾਂ ਨੇ ‘ਆਪ’ ਦੇ ਵਿਦਿਆਰਥੀ ਵਿੰਗ ‘ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਅਲਟਰਨੇਟਿਵ ਪੋਲੀਟਿਕਸ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਰਾਏ ਨੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਪਾਰਟੀ ਨੇ ਉਨ੍ਹਾਂ ਨੂੰ ਮੁੜ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਹਲਕਾ ਵਾਸੀਆਂ ਤੇ ਵਲੰਟੀਅਰਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ 5 ਸਾਲਾਂ ਦੇ ਕੰਮਾਂ ਸਦਕਾ ਨੌਜਵਾਨ ਆਪ-ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਪਰਮਿੰਦਰ ਖੱਟੜਾ, ਦੁਪਿੰਦਰ ਟਿਵਾਣਾ, ਦਿਲਪ੍ਰੀਤ ਸਿੰਘ ਦੁੱਗ, ਰਵਨੀਤ ਮੰਡੇਰ, ਵਿਨੈ ਗੌਤਮ, ਨਵਜੋਤ ਸਿੰਘ, ਸਹਿਜ ਸ਼ੇਰਗਿੱਲ, ਯੁਵਰਾਜ ਸਿੰਘ, ਜਸਕਰਨ ਪਨਾਗ, ਨਵਜੋਤ, ਜਸਕਰਨ ਸਿੰਘ, ਯੁਵਰਾਜ ਧੀਮਾਨ ਅਤੇ ਜਸਕਰਨ ਹਾਜ਼ਰ ਸਨ।

Advertisement
Advertisement
×