ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੋਟ ਚੋਰੀ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਮਸ਼ਾਲ ਯਾਤਰਾ

ਭਾਜਪਾ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕਰ ਰਹੀ ਕੋਸ਼ਿਸ਼: ਉਦੈ ਭਾਨੂੰ
ਧਨਾਸ ਵਿੱਚ ਮਸ਼ਾਲ ਮਾਰਚ ਕਰਦੇ ਹੋਏ ਯੂਥ ਕਾਂਗਰਸ ਦੇ ਆਗੂ। -ਫੋਟੋ: ਵਿੱਕੀ ਘਾਰੂ
Advertisement
ਚੰਡੀਗੜ੍ਹ ਯੂਥ ਕਾਂਗਰਸ ਨੇ ਦੇਸ਼ ਵਿੱਚ ਭਾਜਪਾ ਵੱਲੋਂ ਕਰਵਾਈ ਜਾ ਰਹੀ ਵੋਟ ਚੋਰੀ ਦੇ ਖ਼ਿਲਾਫ਼ ਧਨਾਸ ਵਿੱਚ ਮਸ਼ਾਲ ਯਾਤਰਾ ਕੱਢੀ ਹੈ। ਇਸ ਦੌਰਾਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ, ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਗੁਰਪ੍ਰੀਤ ਗਾਬੀ ਅਤੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸ ਤੇ ਵਰਕਰ ਅਤੇ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ। ਮਸ਼ਾਲ ਯਾਤਰਾ ਵਿੱਚ ਮੌਜੂਦ ਲੋਕਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਵਿੱਚ ਵੋਟ ਚੋਰੀ ਕਰਨ ਦੀ ਥਾਂ ਨਿਰਪੱਥ ਚੋਣਾਂ ਕਰਵਾਉਣ ਦੀ ਮੰਗ ਕੀਤੀ।

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਨੇ ਕਿਹਾ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਵਾ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਵੋਟ ਚੋਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਭਾਜਪਾ ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕਾਂ ਦੀਆਂ ਵੋਟਾਂ ਕਟਵਾਉਣ ਲੱਗੀ ਹੋਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਦੇਸ਼ ਵਿੱਚ ਵੋਟ ਚੋਰੀ ਕਰਕੇ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵੋਟ ਚੋਰੀ ਵਿਰੁੱਧ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਾਂਗਰਸ ਪਾਰਟੀ ਦੇਸ਼ ਦੇ ਹਰ ਵਿਅਕਤੀ ਤੱਕ ਪਹੁੰਚ ਕਰਕੇ ਭਾਜਪਾ ਵੱਲੋਂ ਕੀਤੀ ਜਾ ਰਹੀ ਵੋਟ ਚੋਰੀ ਬਾਰੇ ਜਾਣੂ ਕਰਾਵੇਗੀ।

Advertisement

ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਅੱਜ ਹਰ ਵਰਗ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਛੱਤ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਛੱਤ ਦੇਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਘਰਾਂ ਦਾ ਮਾਲਿਕਾਨਾਂ ਹੱਕ ਦਵਾ ਕੇ ਰਵੇਗੀ। ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂ ਅਤਿੰਦਰਜੀਤ ਸਿੰਘ ਰਾਬੀ, ਲਵ ਕੁਮਾਰ, ਕਰੁਣਾ, ਸਚਿਨ, ਆਸ਼ੂ ਵੈਦ, ਹਰਸਿਮਰਨ, ਸ਼ੁਭਮ, ਦੀਪਕ ਜੈਸਵਾਲ, ਮਾਧਵੀ ਦੂਬੇ ਸਣੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

Advertisement
Show comments