Youth Congress President: ਨਵਜੀਤ ਸਿੰਘ ਨਵੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕਾ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀ ਦੂਜੀ ਵਾਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਆਪਣੇ ਵਿਰੋਧੀ ਜਗਮੋਹਣ ਸਿੰਘ ਨੂੰ 8462 ਵੋਟਾਂ ਦੇ ਫ਼ਰਕ ਨਾਲ ਹਰਾ ਕੇ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕਾ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀ ਦੂਜੀ ਵਾਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਆਪਣੇ ਵਿਰੋਧੀ ਜਗਮੋਹਣ ਸਿੰਘ ਨੂੰ 8462 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਨਵੀ ਦੇ ਯੂਥ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਪਾਰਟੀ ਅੰਦਰ ਪਕੜ ਹੋਰ ਮਜ਼ਬੂਤ ਹੋ ਗਈ ਹੈ। ਨਵਜੀਤ ਨਵੀ ਦੇ ਦੂਜੀ ਵਾਰ ਪ੍ਰਧਾਨ ਬਣਨ ’ਤੇ ਜ਼ਿਲ੍ਹਾ ਚੇਅਰਮੈਨ ਐੱਸ ਸੀ ਵਿੰਗ ਅਜਮੇਰ ਸਿੰਘ ਲੌਧੀਮਾਜਰਾ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਹਰਮਿੰਦਰ ਸਿੰਘ ਲੱਕੀ, ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸਾਬਕਾ ਚੇਅਰਮੈਨ ਨਰਿੰਦਰ ਸਿੰਘ ਮਾਵੀ, ਚੇਅਰਮੈਨ ਦਰਸ਼ਨ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਰਾਣਾ ਹਰਿੰਦਰ ਸਿੰਘ ਸੋਢੀ, ਸਾਬਕਾ ਬਲਾਕ ਸਮਿਤੀ ਮੈਂਬਰ ਜੰਗ ਸਿੰਘ ਸੋਲਖੀਆਂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰਾਜੂ ਚੈੜੀਆਂ, ਸਾਬਕਾ ਬਲਾਕ ਸਮਿਤੀ ਮੈਂਬਰ ਇਕਬਾਲ ਸਿੰਘ ਸਾਲਾਪੁਰ, ਮੋਹਰ ਸਿੰਘ ਖਾਬੜਾ, ਗੁਰਪਾਲ ਸਿੰਘ ਨੰਬਰਦਾਰ, ਬਬਲਾ ਸਰਪੰਚ ਗੋਸਲਾ, ਲਖਵੀਰ ਸਿੰਘ ਲੱਖਾ, ਅਮਰਜੀਤ ਸਿੰਘ ਲਾਡੀ ਆਦਿ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਇਸੇ ਤਰ੍ਹਾਂ ਯੂਥ ਕਾਂਗਰਸ ਦੇ ਹੋਰ ਅਹੁਦੇਦਾਰਾਂ ਵਿੱਚੋਂ ਜੁਗਰਾਜ ਸਿੰਘ ਗਿੱਲ ਦੂਜੀ ਵਾਰ ਵਿਧਾਨ ਸਭਾ ਹਲਕਾ ਰੂਪਨਗਰ ਦੇ ਯੂਥ ਪ੍ਰਧਾਨ, ਯੁਵਰਾਜ ਸਿੰੰਘ ਸਮਾਣਾ ਹਲਕਾ ਚਮਕੌਰ ਸਾਹਿਬ ਤੇ ਰਾਜੇਸ਼ ਕੁਮਾਰ ਜਤਿਨ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਚੁਣੇ ਗਏ ਹਨ। ਰਿਪਨ ਖੁਆਸਪੁਰਾ ਯੂਥ ਕਾਂਗਰਸ ਬਲਾਕ ਰੂਪਨਗਰ, ਜਤਿੰੰਦਰ ਸਿੰਘ ਬਲਾਕ ਸ੍ਰੀ ਚਮਕੌਰ ਸਾਹਿਬ, ਭੁਪਿੰਦਰ ਸਿੰੰਘ ਬਲਾਕ ਸ੍ਰੀ ਆਨੰਦਪੁਰ ਸਾਹਿਬ, ਰਾਜਵਿੰਦਰ ਸਿੰਘ ਬਲਾਕ ਮੋਰਿੰਡਾ, ਹਨੀ ਚੌਧਰੀ ਬਲਾਕ ਨੂਰਪੁਰ ਬੇਦੀ ਤੇ ਦਿਵੇਸ਼ ਦਿਵੇਦੀ ਬਲਾਕ ਨੰਗਲ ਦੇ ਪ੍ਰਧਾਨ ਚੁਣੇ ਗਏ ਹਨ।

