IPS ਅਧਿਕਾਰੀ ਨੂੰ ਇਨਸਾਫ਼ ਲਈ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀ ਪੁਲੀਸ ਨੇ ਹਿਰਾਸਤ ’ਚ ਲਏ
ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ. ਪੂਰਨ ਕੁਮਾਰ, ਜਿਨ੍ਹਾਂ ਪਿਛਲੇ ਹਫ਼ਤੇ ਖ਼ੁਦਕੁਸ਼ੀ ਕਰ ਲਈ ਸੀ, ਨੂੰ ਇਨਸਾਫ਼ ਦਿਵਾਉਣ ਲਈ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ...
Advertisement
ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ. ਪੂਰਨ ਕੁਮਾਰ, ਜਿਨ੍ਹਾਂ ਪਿਛਲੇ ਹਫ਼ਤੇ ਖ਼ੁਦਕੁਸ਼ੀ ਕਰ ਲਈ ਸੀ, ਨੂੰ ਇਨਸਾਫ਼ ਦਿਵਾਉਣ ਲਈ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਰਿਹਾਇਸ਼ ਦੇ ਨਜ਼ਦੀਕ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਯੂਥ ਕਾਂਗਰਸੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿੱਤਾ ਜਾਵੇ।
Advertisement
Advertisement