ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਟੌਰ ਵਿੱਚ ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ

ਪਰਿਵਾਰ ਵੱਲੋਂ ਦੋ ਨੌਜਵਾਨਾਂ ’ਤੇ ਨਸ਼ੇ ਦਾ ਟੀਕਾ ਲਾਉਣ ਦਾ ਦੋਸ਼
Advertisement

ਮੁਹਾਲੀ ਦੇ ਪਿੰਡ ਮਟੌਰ ਵਿਚ 20 ਸਾਲਾ ਨੌਜਵਾਨ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਹੈ। ਉਹ ਘਰ ਦਾ ਇਕੱਲਾ ਕਮਾਊ ਜੀਅ ਸੀ ਤੇ ਉਸ ਦੇ ਪਿਤਾ ਦੀ ਕੁੱਝ ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋ ਨੌਜਵਾਨਾਂ ’ਤੇ ਮ੍ਰਿਤਕ ਨੂੰ ਨਸ਼ੇ ਦਾ ਟੀਕਾ ਲਗਾਏ ਜਾਣ ਦਾ ਦੋਸ਼ ਲਾਇਆ ਹੈ। ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈਣ ਉਪਰੰਤ ਉਸ ਦਾ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਮੈਡੀਕਲ ਹਸਪਤਾਲ ਵਿੱਚੋਂ ਪੋਸਟਮਾਰਟਮ ਕਰਾਇਆ ਗਿਆ ਤੇ ਇਸ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਨ੍ਹਾਂ ਉਸ ਦਾ ਸਸਕਾਰ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਦੋ ਨੌਜਵਾਨ ਉਸ ਨੂੰ ਕੰਮ ਦੀ ਭਾਲ ਲਈ ਨਾਲ ਲੈ ਕੇ ਗਏ ਸਨ। ਉਨ੍ਹਾਂ ਦੱਸਿਆ ਕਿ ਬਾਅਦ ਵਿਚ ਉਹ ਉਸ ਨੂੰ ਨਸ਼ੇ ਦੀ ਹਾਲਤ ਵਿਚ ਘਰ ਦੇ ਬਾਹਰ ਛੱਡ ਗਏ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਨੂੰ ਕੋਈ ਨਸ਼ੀਲਾ ਟੀਕਾ ਲਗਾਇਆ ਗਿਆ।

 

Advertisement

ਹਾਲੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ: ਪੁਲੀਸ

ਥਾਣਾ ਮਟੌਰ ਦੇ ਮੁਖੀ ਅਮਨਦੀਪ ਕੰਬੋਜ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਾਲੇ ਤੱਕ ਕੋਈ ਸ਼ਿਕਾਇਤ ਪੁਲੀਸ ਨੂੰ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦਾ ਪਤਾ ਲੱਗਣ ਤੇ ਪੁਲੀਸ ਵੱਲੋਂ ਖ਼ੁਦ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਮਗਰੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨ ਵੀ ਹਾਸਲ ਕੀਤੇ ਜਾ ਰਹੇ ਹਨ।

Advertisement