ਯੁਵਕ ਮੇਲਾ: ਡੇਰਾਬੱਸੀ ਕਾਲਜ ਦੀ ਮਾਈਮ ਟੀਮ ਅੱਵਲ
ਕਾਲਜ ਪ੍ਰਿੰਸੀਪਲ ਨੇ ਵਿਦਿਅਾਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ
Advertisement
ਸਰਕਾਰੀ ਕਾਲਜ ਡੇਰਾਬੱਸੀ ਦੀ ਮਾਈਮ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਹੋਏ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਦੇ ਮੁਕਾਬਲੇ ਵਿੱਚ ਅੱਵਲ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਵਜੋਂ ਪੰਜਾਬ ਰਾਜ ਅੰਤਰ ਵਰਸਿਟੀ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਲਗਾਤਾਰ ਅਭਿਆਸ ਨਾਲ ਇਹ ਪ੍ਰਾਪਤੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਕਾਲਜ ਦੀ ਮਾਈਮ ਟੀਮ ਨੇ ਇਸ ਤੋਂ ਪਹਿਲਾਂ ਰੋਪੜ ਫਤਿਹਗੜ੍ਹ ਸਾਹਿਬ ਖੇਤਰ ਦੇ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ। ਪ੍ਰਿੰਸੀਪਲ ਸ੍ਰੀਮਤੀ ਗੀਤਾਂਜ਼ਲੀ ਕਾਲੜਾ ਨੇ ਦੱਸਿਆ ਕਿ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲੇ ਵਿਚ ਸੂਬੇ ਦੀਆਂ ਕੁੱਲ 20 ਯੂਨੀਵਰਸਿਟੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਦੀ ਮਾਈਮ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਜਿੱਤ ’ਤੇ ਪ੍ਰਿੰਸੀਪਲ ਨੇ ਮਾਈਮ ਟੀਮ ਦੇ ਵਿਦਿਆਰਥੀ ਕਰਮਜੀਤ ਸਿੰਘ, ਅਜੇ, ਗੁੱਡੀ ਕੁਮਾਰੀ, ਪ੍ਰਭਾਤ ਯਾਦਵ, ਚੇਤਨਾ, ਆਸਥਾ ਅਤੇ ਸ਼ਾਲੂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Advertisement
Advertisement
