ਯੁਵਕ ਮੇਲਾ: ਗਤਕਾ ਟੀਮ ਪਹਿਲੇ ਸਥਾਨ ’ਤੇ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਹੋਏ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ -2025 ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਟੀਮ ਦੇ ਪ੍ਰਦਰਸ਼ਨ...
Advertisement
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਹੋਏ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ -2025 ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਗਤਕਾ ਕੋਚ ਤਲਵਿੰਦਰ ਸਿੰਘ ਵੱਲੋਂ ਦਿੱਤੇ ਸਮਰਪਿਤ ਮਾਰਗ ਦਰਸ਼ਨ ਅਤੇ ਸਿਖਲਾਈ ਲਈ ਧੰਨਵਾਦ ਕੀਤਾ। ਵਾਇਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਇਸ ਸਫਲਤਾ ਨੂੰ ਮਜ਼ਬੂਤ ਵਿਦਿਆਰਥੀ ਭਾਗੀਦਾਰੀ ਅਤੇ ਸੰਸਥਾਗਤ ਸਹਿਯੋਗ ਦਾ ਸਿੱਧਾ ਨਤੀਜਾ ਦੱਸਿਆ। ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਖਿਡਾਰੀਆਂ ਅਤੇ ਕੋਚਿੰਗ ਸਟਾਫ ਨੂੰ ਵਧਾਈ ਦਿੱਤੀ।
Advertisement
