Youth Festival: ਸਮਾਰਟ ਫੋਨ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰੋ: ਘੁੱਗੀ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਦੋ ਰੋਜ਼ਾ ਸਾਊਥ ਜ਼ੋਨ ਯੁਵਗ ਮੇਲਾ-2026 ਅੱਜ ਸ਼ੁਰੂ ਹੋ ਗਿਆ। ਇਸ ਵਿਚ 19 ਕਾਲਜਾਂ ਦੇ 1 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ।...
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਦੋ ਰੋਜ਼ਾ ਸਾਊਥ ਜ਼ੋਨ ਯੁਵਗ ਮੇਲਾ-2026 ਅੱਜ ਸ਼ੁਰੂ ਹੋ ਗਿਆ। ਇਸ ਵਿਚ 19 ਕਾਲਜਾਂ ਦੇ 1 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮੁੱਖ-ਮਹਿਮਾਨ, ਪਤਵੰਤਿਆ, ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਅਦਾਕਾਰ ਅਤੇ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਸ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੀ ਜ਼ਿੰਮੇਵਾਰ ਅਤੇ ਸਹੀ ਵਰਤੋਂ ਕਰਨ ਦੀ ਸਲਾਹ ਦਿੱਤੀ।
ਕਾਲਜ ਦੇ ਟਰੱਸਟੀ ਰਵਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਭੁੱਟਾ, ਮਨਪ੍ਰੀਤ ਸਿੰਘ ਸ਼ਾਹਪੁਰਾ ਅਤੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸ੍ਰੀ ਧਾਰਨੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਡੀਨ ਵਿਦਿਆਰਥੀ ਮਾਮਲੇ ਡਾ. ਏ ਪੀ ਐੱਸ ਸੇਠੀ ਨੇ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਾਇਨ, ਸਾਹਿਤਕ ਅਤੇ ਹੋਰ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ ਹਿੱਸਾ ਲਿਆ।

