DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਯੂਨੀਵਰਸਿਟੀ ’ਚ ਨੌਜਵਾਨ ਨੇ ਫਾਹਾ ਲਿਆ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕ ਦੀ ਪਛਾਣ ਆਕਾਸ਼ (29) ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਪੁੱਜੀ ਥਾਣਾ ਸੈਕਟਰ 11 ਦੀ ਪੁਲੀਸ ਅਤੇ ਪੀ ਯੂ...

  • fb
  • twitter
  • whatsapp
  • whatsapp
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕ ਦੀ ਪਛਾਣ ਆਕਾਸ਼ (29) ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਪੁੱਜੀ ਥਾਣਾ ਸੈਕਟਰ 11 ਦੀ ਪੁਲੀਸ ਅਤੇ ਪੀ ਯੂ ਦੀ ਚੌਕੀ ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸੈਕਟਰ-16 ਹਸਪਤਾਲ ਵਿੱਚ ਰੱਖ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਆਕਾਸ਼ ਯੂਨੀਵਰਸਿਟੀ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਆਪਣੀ ਮਾਂ ਦੇ ਨਾਲ ਰਹਿੰਦਾ ਸੀ, ਜੋ ਪੰਜਾਬ ਯੂਨੀਵਰਸਿਟੀ ਵਿੱਚ ਸਰਕਾਰੀ ਮੁਲਾਜ਼ਮ ਹੈ। ਉਸ ਨੇ ਅੱਜ ਸ਼ਾਮ ਘਰ ਦੀ ਪਹਿਲੀ ਮੰਜ਼ਿਲ ’ਤੇ ਫਾਹਾ ਲੈ ਲਿਆ। ਪੁਲੀਸ ਨੂੰ ਕੋਈ ਖੁਦਕੁਸ਼ੀ ਪੱਤਰ ਨਹੀਂ ਮਿਲਿਆ ਹੈ। ਜਦੋਂ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।

Advertisement
Advertisement
×