ਪੱਥਰ ਮਾਰ ਕੇ ਨੌਜਵਾਨ ਦੀ ਹੱਤਿਆ; ਇਕ ਜ਼ਖ਼ਮੀ

ਸੈਕਟਰ 38 ’ਚ ਵਾਪਰੀ ਘਟਨਾ; ਹੱਤਿਆ ਦੇ ਦੋਸ਼ ਹੇਠ ਰਿਕਸ਼ਾ ਚਾਲਕ ਗ੍ਰਿਫ਼ਤਾਰ

ਪੱਥਰ ਮਾਰ ਕੇ ਨੌਜਵਾਨ ਦੀ ਹੱਤਿਆ; ਇਕ ਜ਼ਖ਼ਮੀ

ਚੰਡੀਗੜ੍ਹ ਦੇ ਸੈਕਟਰ-38 ਵਿੱਚ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 19 ਮਈ

ਇੱਥੋਂ ਦੇ ਸੈਕਟਰ-38 ਵਿੱਚ ਸਥਿਤ ਸੰਪਰਕ ਸੈਂਟਰ ਨੇੜੇ ਅੱਜ ਸਵੇਰੇ ਦੋ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਮਿਲੇ ਜੋ ਖੂਨ ਨਾਲ ਲੱਥਪਥ ਸਨ। ਉਨ੍ਹਾਂ ਦੇ ਮੂੰਹ ’ਤੇ ਰਿਕਸ਼ਾ ਚਾਲਕ ਨੇ ਪੱਥਰ ਨਾਲ ਹਮਲਾ ਕੀਤਾ ਸੀ। ਹਸਪਤਾਲ ਲਿਜਾਉਣ ’ਤੇ ਡਾਕਟਰਾਂ ਨੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਦੂਜਾ ਨੌਜਵਾਨ ਜ਼ੇਰੇ ਇਲਾਜ ਹੈ। ਇਨ੍ਹਾਂ ਨੌਜਵਾਨਾਂ ਬਾਰੇ ਸਥਾਨਕ ਲੋਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੋਹਾਂ ਨੂੰ ਪੀਜੀਆਈ ਪਹੁੰਚਾਇਆ ਸੀ। ਮ੍ਰਿਤਕ ਦੀ ਪਛਾਣ ਮਨੋਜ ਉਰਫ਼ ਪਾਂਡਾ ਵਜੋਂ ਹੋਈ ਹੈ ਜਦੋਂ ਕਿ ਕਿਸ਼ੋਰੀ ਲਾਲ ਦੀ ਸ਼ਨਾਖਤ ਜ਼ਖ਼ਮੀ ਨੌਜਵਾਨ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕੀਤੀ ਤਾਂ ਹੱਤਿਆ ਦੇ ਮੁਲਜ਼ਮ ਰਿਕਸ਼ਾ ਚਾਲਕ ਨੂੰ ਕੁਝ ਘੰਟੇ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜੂ ਵਾਸੀ ਮਲੋਆ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 8.35 ਵਜੇ ਪੁਲੀਸ ਨੂੰ ਸੂਚਨਾ ਮਿਲੀ ਕਿ ਸੈਕਟਰ-38 ਵਿੱਚ ਸੰਪਰਕ ਸੈਂਟਰ ਦੇ ਨਜ਼ਦੀਕ ਦੋ ਨੌਜਵਾਨ ਖੂਨ ਨਾਲ ਲੱਥਪਥ ਪਏ ਹਨ। ਪੁਲੀਸ ਨੇ ਦੋਵਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਇਕ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਗਰੋਂ ਥਾਣਾ ਸੈਕਟਰ 39, 36 ਅਤੇ ਮਲੋਆ ਦੀ ਟੀਮ ਨੇ ਸਾਂਝੇ ਤੌਰ ’ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਦੇ ਹੋਏ ਜਾਂਚ ਸ਼ੁਰੂ ਕੀਤੀ ਤਾਂ ਦੁਪਹਿਰ ਤੱਕ ਕਥਿਤ ਹਤਿਆਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜੋ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਹੈ।

ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਦੁਪਹਿਰ ਵੇਲੇ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੇ ਖ਼ਿਲਾਫ਼ ਥਾਣਾ ਸੈਕਟਰ 39 ਵਿੱਚ ਧਾਰਾ 307, 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੰਡੀਗੜ੍ਹ ਵਿੱਚ ਅਪਰਾਧਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। 23 ਅਪਰੈਲ ਦੀ ਰਾਤ ਨੂੰ ਬੁੜੈਲ ਜੇਲ੍ਹ ਦੀ ਕੰਧ ਕੋਲੋਂ ਟਿਫ਼ਨ ਬੰਬ ਬਰਾਮਦ ਕੀਤਾ ਗਿਆ ਸੀ। ਇਸ ਤੋਂ ਬਾਅਦ ਡੀਜੀਪੀ ਪਰਵੀਰ ਰੰਜਨ ਅਤੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਪੁਲੀਸ ਨੂੰ ਹਰ ਸਮੇਂ ਮੁਸਤੈਦ ਰਹਿਣ ਦੇ ਆਦੇਸ਼ ਜਾਰੀ ਕੀਤੇ ਸਨ।

ਪੁਲੀਸ ਜਾਂਚ ਦੌਰਾਨ ਮੁਲਜ਼ਮ ਨੇ ਕੀਤੇ ਅਹਿਮ ਖੁਲਾਸੇ

ਪੁਲੀਸ ਜਾਂਚ ਵਿੱਚ ਮੁਲਜ਼ਮ ਰਾਜੂ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ 11 ਵਜੇ ਦੇ ਕਰੀਬ ਸੈਕਟਰ-38 ਵਿੱਚ ਰਿਕਸ਼ਾ ’ਤੇ ਲੰਘ ਰਿਹਾ ਸੀ। ਇਸ ਦੌਰਾਨ ਦੋਹਾਂ ਨੋਜਵਾਨਾਂ ਨੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਲੁੱਟ-ਖੋਹ ਦੀ ਕੋਸ਼ਿਸ਼ ਕੀਤੀ। ਉਹ ਕਿਸੇ ਤਰ੍ਹਾਂ ਆਪਣਾ ਬਚਾਅ ਕਰਦਾ ਹੋਇਆ ਮਲੋਆ ਵਿੱਚ ਆਪਣੇ ਘਰ ਚਲਾ ਗਿਆ। ਇਸ ਤੋਂ ਬਾਅਦ ਵੀਰਵਾਰ ਤੜਕੇ 3 ਵਜੇ ਦੇ ਕਰੀਬ ਉਹ ਵਾਪਸ ਸੈਕਟਰ-38 ਸੰਪਰਕ ਸੈਂਟਰ ਦੇ ਨਜ਼ਦੀਕ ਆਇਆ ਤਾਂ ਦੋਵੇਂ ਨੌਜਵਾਨ ਸੌ ਰਹੇ ਸਨ। ਇਸੇ ਦੌਰਾਨ ਰਿਕਸ਼ਾ ਚਾਲਕ ਨੇ ਦੋਹਾਂ ਦੇ ਮੂੰਹ ’ਤੇ ਪੱਥਰ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਬਾਅਦ ਵਿੱਚ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All