ਕਜ਼ਾਖ਼ਸਤਾਨ ਵਿੱਚ ਫਸੇ ਨੌਜਵਾਨਾਂ ਦੀ 27 ਨੂੰ ਹੋਵੇਗੀ ਵਾਪਸੀ: ਲਾਲਪੁਰਾ
ਕਜ਼ਾਖ਼ਸਤਾਨ ਵਿੱਚ ਫਸੇ ਰੂਪਨਗਰ ਜ਼ਿਲ੍ਹੇ ਦੇ 7 ਨੌਜਵਾਨਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਹ ਨੌਜਵਾਨ ਹੁਣ 27 ਅਕਤੂੁਬਰ ਤੱਕ ਆਪਣੇ ਘਰ ਵਾਪਸ ਪਰਤ ਆਉਣਗੇ। ਅੱਜ ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ...
ਕਜ਼ਾਖ਼ਸਤਾਨ ਵਿੱਚ ਫਸੇ ਰੂਪਨਗਰ ਜ਼ਿਲ੍ਹੇ ਦੇ 7 ਨੌਜਵਾਨਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਹ ਨੌਜਵਾਨ ਹੁਣ 27 ਅਕਤੂੁਬਰ ਤੱਕ ਆਪਣੇ ਘਰ ਵਾਪਸ ਪਰਤ ਆਉਣਗੇ। ਅੱਜ ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਪਿੰਡ ਘਨੌਲੀ ਦੇ ਨੌਜਵਾਨ ਮਨਜੀਤ ਸਿੰਘ ਸਣੇ ਹਰਵਿੰਦਰ ਸਿੰਘ , ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਪਿੰਡ ਬੈਂਸਾਂ, ਅਮਰਜੀਤ ਸਿੰਘ ਰਾਏਪੁਰ, ਰਵਿੰਦਰ ਸਿੰਘ ਮੌੜਾ, ਅਵਤਾਰ ਸਿੰਘ ਢੇਰ ਰੁਜ਼ਗਾਰ ਲਈ ਏਜੰਟਾਂ ਰਾਹੀਂ ਤਜਾਕਿਸਤਾਨ ਗਏ ਸਨ। ਉਨ੍ਹਾਂ ਦੱਸਿਆ ਕਿ ਏਜੰਟਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਡਰਾਇਵਰੀ ਦੇ ਕੰਮ ਲਈ ਵਿਦੇਸ਼ ਭੇਜਿਆ ਗਿਆ ਸੀ, ਪਰ ਉੱਥੇ ਜਾ ਕੇ ਉਨ੍ਹਾਂ ਨੂੰ ਮਜ਼ਦੂਰੀ ਲਈ ਮਜਬੂਰ ਕੀਤਾ ਜਾ ਰਿਹਾ ਸੀ। ਸ੍ਰੀ ਲਾਲਪੁਰਾ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਆਪਣੀ ਹੱਡਬੀਤੀ ਮੋਬਾਈਲ ਫੋਨ ਰਾਹੀਂ ਉਨ੍ਹਾਂ ਨਾਲ ਸਾਂਝੀ ਕਰਦਿਆਂ ਘਰ ਵਾਪਸੀ ਲਈ ਮੱਦਦ ਦੀ ਅਪੀਲ ਕੀਤੀ। ਉਨ੍ਹਾਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਨਾਲ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ ਤਾਂ ਕਿ ਉਨ੍ਹਾਂ ਨੂੰ ਵਿਦੇਸ਼ ਨਾ ਜਾਣਾ ਪਵੇ।