ਪੰਜਾਬ ਦੀ ਚੜ੍ਹਦੀਕਲਾ ’ਚ ਨੌਜਵਾਨਾਂ ਦਾ ਵੱਡਾ ਯੋਗਦਾਨ: ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਸੂਬੇ ਦੀ ਚੜ੍ਹਦੀਕਲਾ ਲਈ ਭਰਪੂਰ ਯੋਗਦਾਨ ਪਾਇਆ ਹੈ। ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹਾਂ ਵਿੱਚ ਨੌਜਵਾਨਾਂ ਨੇ ਦਰਿਆਵਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਡੰਗੇ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਜ਼ਿੰਦਗੀ ਮੁੜ ਲੀਹ ’ਤੇ ਪਰਤ ਰਹੀ ਹੈ। ਇਸ ਦੌਰਾਨ ਨੌਜਵਾਨ ਖੇਡ ਮੈਦਾਨਾਂ ਵਿੱਚ ਉੱਤਰ ਕੇ ਪੰਜਾਬ ਦੀ ਚੜ੍ਹਦੀਕਲਾ ਦਾ ਪ੍ਰਤੀਕ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ੁਸ਼ਹਾਲੀ ਅਤੇ ਤੰਦਰੁਸਤੀ ਦਾ ਪ੍ਰਤੀਕ ਸਾਡੇ ਖੇਡ ਮੇਲੇ ਨੌਜਵਾਨਾਂ ਨਾਲ ਹੀ ਸੋਭਦੇ ਹਨ। ਉਨ੍ਹਾਂ ਗਰਾਂ ਵਿੱਚ ਨੌਜਵਾਨ ਸਿੰਘ ਸਭਾ ਕਲੱਬ ਵੱਲੋਂ ਕਰਵਾਏ ਛਿੰਝ ਮੇਲੇ ਵਿੱਚ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਉਣਾ ਚਾਹੀਦਾ ਹੈ। ਖੇਡ ਮੈਦਾਨ ਵਿਚ ਲੱਗੀਆਂ ਰੋਣਕਾਂ ਸਾਡੇ ਸੂਬੇ ਦੇ ਨੋਜਵਾਨਾਂ ਨੂੰ ਮਿਲੇ ਸਹੀ ਮਾਰਗ ਦਰਸ਼ਨ ਦਾ ਪ੍ਰਤੀਕ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਢੁੱਕਵੇਂ ਉਪਰਾਲੇ ਕਰ ਰਹੀ ਹੈ। ਸ੍ਰੀ ਬੈਂਸ ਨੇ ਨੌਜਵਾਨ ਸਿੰਘ ਸਭਾ ਕਲੱਬ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸਰਪੰਚ ਮਨਮੋਹਣ ਸਿੰਘ, ਪ੍ਰਧਾਨ ਹਰਭਜਨ ਸਿੰਘ ਵਿੱਕੀ, ਕੁਲਦੀਪ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਰਵੀ ਪਾਲ, ਸਰਬਜੀਤ ਸਿੰਘ, ਅਵਤਾਰ ਸਿੰਘ, ਜੋਰਾ, ਜਸ਼ਨ, ਰਜਿੰਦਰ, ਗੁਲਸ਼ਨ ਕੁਮਾਰ ਪੰਚ, ਦਲਜੀਤ ਪੰਚ, ਜੈਮਲ ਪੰਚ, ਹੁਸਨ, ਹਨੀ ਧੀਮਾਨ, ਹਰਿਜੰਦਰ ਸਿੰਘ, ਗੁਰਦੀਪ ਸਿੰਘ, ਚਰਨ ਸਿੰਘ, ਗੁਲਜਾਰ ਸਿੰਘ, ਕਾਕਾ, ਅਸ਼ੋਕ, ਆਸ਼ਮਨ ਆਦਿ ਹਾਜ਼ਰ ਸਨ।