DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Zirakpur Firing: ਬਲਟਾਣਾ ਵਿੱਚ ਸਾਬਕਾ ਕੌਂਸਲਰ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ; ਇਲਾਕੇ ਵਿੱਚ ਦਹਿਸ਼ਤ

ਰਾਤ ਨੂੰ 7-8 ਰਾਊਂਡ ਗੋਲੀਆਂ ਚਲਾ ਕੇ ਫ਼ਰਾਰ ਹੋਏ ਅਣਪਛਾਤੇ ਹਮਲਾਵਰ, ਪੁਲੀਸ ਅਤੇ ਫ਼ੋਰੈਂਸਿਕ ਟੀਮ ਵੱਲੋਂ ਜਾਂਚ ਸ਼ੁਰੂ

  • fb
  • twitter
  • whatsapp
  • whatsapp
featured-img featured-img
ਬਲਟਾਣਾ ਵਿੱਚ ਸਾਬਕਾ ਕੌਂਸਲਰ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ਦੀਆਂ ਤਸਵੀਰਾਂ।
Advertisement
ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਮੰਗਲਵਾਰ ਦੇਰ ਰਾਤ ਕਰੀਬ 2.15 ਵਜੇ ਅਣਪਛਾਤੇ ਹਮਲਾਵਰਾਂ ਵੱਲੋਂ ਸਾਬਕਾ ਕੌਂਸਲਰ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ 7 ਤੋਂ 8 ਗੋਲੀਆਂ ਫਾਇਰ ਕੀਤੇ ਹੋਣ ਦਾ ਖ਼ਦਸ਼ਾ ਹੈ। ਘਰ ਦੀ ਬਾਹਰੀ ਕੰਧ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦਕਿ ਮੌਕੇ ਤੋਂ ਕਾਰਤੂਸਾਂ ਦੇ ਖੋਲ ਵੀ ਬਰਾਮਦ ਹੋਏ ਹਨ। ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਸ ਮਾਮਲੇ ਦੀ ਗੰਭੀਰਤਾ ਇਸ ਕਰਕੇ ਵੀ ਵਧ ਗਈ ਹੈ ਕਿ ਪਰਿਵਾਰ ਨੂੰ ਪਹਿਲਾਂ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਪਰਿਵਾਰ ਵੱਲੋਂ ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਐੱਫਆਈਆਰ ਨੰਬਰ 156/26 ਦਰਜ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪਹਿਲਾਂ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ।

Advertisement

ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਏਐੱਸਪੀ ਗਜਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੂੰ 112 ਰਾਹੀਂ ਸੂਚਨਾ ਮਿਲੀ ਸੀ। ਫੋਰੈਂਸਿਕ ਟੀਮ ਨੂੰ ਵੀ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਹੋਵੇਗੀ।

Advertisement

ਫਿਲਹਾਲ ਫਾਇਰਿੰਗ ਪਿੱਛੇ ਫਿਰੌਤੀ ਦੀ ਧਮਕੀ, ਪੁਰਾਣੀ ਰੰਜਿਸ਼ ਜਾਂ ਕੋਈ ਹੋਰ ਕਾਰਨ ਹੋਣ ਦੀ ਪੁਸ਼ਟੀ ਨਹੀਂ ਹੋਈ। ਪੁਲੀਸ ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਵਿੱਚ ਜੁਟੀ ਹੋਈ ਹੈ।

Advertisement
×