DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Zirakpur Market Fire: ਫ਼ਰਨੀਚਰ ਮਾਰਕੀਟ ’ਚ ਭਿਆਨਕ ਅੱਗ: 22 ਸ਼ੈੱਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

ਤੜਕੇ 4 ਵਜੇ ਭੜਕੀਆਂ ਲਪਟਾਂ ਕਾਰਨ ਮਚੀ ਅਫ਼ਰਾ-ਤਫ਼ਰੀ; ਦੀਵਾਲੀ ਤੋਂ ਐਨ ਪਹਿਲਾਂ ਦੁਕਾਨਦਾਰਾਂ ਦਾ ਭਾਰੀ ਨੁਕਸਾਨ

  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ (ਐਕਸ)
Advertisement

ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ 22 ਟੀਨ ਸ਼ੈੱਡ ਸੜ ਕੇ ਸੁਆਹ ਹੋ ਗਏ। ਇਹ ਅੱਗ ਸਵੇਰੇ ਕਰੀਬ 4 ਵਜੇ ਲੱਗੀ ਅਤੇ ਦੇਖਦੇ ਹੀ ਦੇਖਦੇ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਦੀਵਾਲੀ ਦੇ ਤਿਉਹਾਰ ਤੋਂ ਐਨ ਪਹਿਲਾਂ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਦੇ ਢੇਰ ਵਿੱਚ ਤਬਦੀਲ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਤੁਰੰਤ ਮੌਕੇ ’ਤੇ ਮੰਗਵਾਏ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ’ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

Advertisement

ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈੱਡ ਤੋਂ ਦੂਜੇ ਸ਼ੈੱਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ। ਬਲਟਾਣਾ ਦੇ ਵਸਨੀਕ ਬਲਦੇਵ ਸਿੰਘ ਨੇ ਦੱਸਿਆ ਕਿ ਅੱਗ ਬਹੁਤ ਭਿਆਨਕ ਸੀ; ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਦੁਕਾਨਦਾਰ ਸੁਖਦੇਵ ਸਰਕਾਰਾ ਨੇ ਭਰੇ ਮਨ ਨਾਲ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ।

Advertisement

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ’ਤੇ ਬਣੇ ਸ਼ੈੱਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ। ਇਸੇ ਸਾਲ 4 ਜੁਲਾਈ ਨੂੰ ਵੀ ਤੜਕੇ ਲੱਗੀ ਅੱਗ ਵਿੱਚ 7 ਸ਼ੈੱਡ ਸੜ ਗਏ ਸਨ। ਇਸ ਤੋਂ ਪਹਿਲਾਂ ਦੋ ਸਾਲ ਪਹਿਲਾਂ ਇੱਕ ਏਕੜ ਵਿੱਚ ਫੈਲੇ 24 ਖੋਖੇ ਸੜ ਕੇ ਸੁਆਹ ਹੋ ਗਏ ਸਨ, ਜਿਨ੍ਹਾਂ ’ਤੇ ਕਾਬੂ ਪਾਉਣ ਲਈ 12 ਫਾਇਰ ਟੈਂਡਰਾਂ ਨੂੰ ਘੰਟਿਆਂ ਬੱਧੀ ਜੱਦੋਜਹਿਦ ਕਰਨੀ ਪਈ ਸੀ।

Advertisement
×