DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Zirakpur sewage problem: ਸੈਣੀ ਵਿਹਾਰ ’ਚ ਸੀਵਰੇਜ ਬੰਦ ਹੋਣ ਕਾਰਨ ਪ੍ਰੇਸ਼ਾਨੀ

ਸੈਣੀ ਵਿਹਾਰ ’ਚ ਸੀਵਰੇਜ ਬੰਦ ਹੋਣ ਕਾਰਨ ਪ੍ਰੇਸ਼ਾਨੀ

  • fb
  • twitter
  • whatsapp
  • whatsapp
Advertisement

ਬਲਟਾਣਾ ਦੇ ਸੈਣੀ ਵਿਹਾਰ ਫੇਜ਼ 3 ਵਿੱਚ ਲੰਮੇ ਸਮੇਂ ਤੋਂ ਸੀਵਰੇਜ ਪ੍ਰਬੰਧ ਖ਼ਰਾਬ ਚੱਲ ਰਿਹਾ ਹੈ। ਸੀਵਰੇਜ ਲਾਈਨ ਵਿੱਚ ਰੁਕਾਵਟ ਕਾਰਨ ਗੰਦਾ ਪਾਣੀ ਇਕੱਠਾ ਹੋਣ ਤੇ ਨਿਕਾਸ ਪ੍ਰਭਾਵਿਤ ਰਹਿਣ ਕਾਰਨ ਇਲਾਕਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਮੰਗ ਕੀਤੀ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ।

ਲੋਕਾਂ ਅਨੁਸਾਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਅਤੇ ਗੰਦੇ ਪਾਣੀ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਕਈ ਥਾਵਾਂ ’ਤੇ ਸੀਵਰੇਜ ਦਾ ਪਾਣੀ ਸੜਕਾਂ ਅਤੇ ਖਾਲੀ ਪਲਾਟਾਂ ਵਿੱਚ ਜਮ੍ਹਾਂ ਹੋਣ ਕਾਰਨ ਬਦਬੂ ਫੈਲਦੀ ਹੈ ਅਤੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਲੋਕਾਂ ਨੇ ਕਿਹਾ ਕਿ ਸੀਵਰੇਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਨੂੰ ਵਾਤਾਵਰਨ ਅਤੇ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।

Advertisement

ਬਲਟਾਣਾ ਵਾਸੀ ਸਮਾਜ ਸੇਵੀ ਨੂਰ ਖ਼ਾਨ ਨੇ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਜ਼ਰੂਰੀ ਹੈ ਪਰ ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਮੱਸਿਆ ਮੁੜ ਪੈਦਾ ਨਾ ਹੋਵੇ। ਉਨ੍ਹਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਸੀਵਰੇਜ ਲਾਈਨਾਂ ਦੀ ਨਿਯਮਤ ਜਾਂਚ ਅਤੇ ਸਫ਼ਾਈ ਕਰਵਾਈ ਜਾਵੇ।

Advertisement

ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਲੋਕਾਂ ਦੀ ਸ਼ਿਕਾਇਤ ਮਿਲਣ ਮਗਰੋਂ ਨਗਰ ਕੌਂਸਲ ਵੱਲੋਂ ਮੌਕੇ ’ਤੇ ਟੀਮ ਭੇਜ ਕੇ ਵਾਰਡ ਨੰਬਰ 3 ਵਿੱਚ ਜਾਮ ਹੋਏ ਸੀਵਰੇਜ ਦੀ ਸਫ਼ਾਈ ਕਰਵਾਈ ਗਈ। ਇਸ ਦੌਰਾਨ ਆਸ-ਪਾਸ ਦੇ ਇਲਾਕੇ ਵਿੱਚ ਜਿੱਥੇ ਵੀ ਸੀਵਰੇਜ ਦੀ ਸਮੱਸਿਆ ਸਾਹਮਣੇ ਆਈ, ਉੱਥੇ ਵੀ ਸਫ਼ਾਈ ਕਰ ਕੇ ਨਿਕਾਸੀ ਪ੍ਰਬੰਧ ਨੂੰ ਸੁਚਾਰੂ ਕੀਤਾ ਗਿਆ।

ਜਲ ਸਪਲਾਈ ’ਚ ਗੰਦਾ ਪਾਣੀ ਰਲਣ ਕਾਰਨ ਲੋਕਾਂ ’ਚ ਰੋਸ

ਮੁਬਾਰਕਪੁਰ ਦੇ ਵਾਰਡ ਨੰਬਰ 4 ਵਿੱਚ ਆ ਰਿਹਾ ਦੂਸ਼ਿਤ ਪਾਣੀ।
ਮੁਬਾਰਕਪੁਰ ਦੇ ਵਾਰਡ ਨੰਬਰ 4 ਵਿੱਚ ਆ ਰਿਹਾ ਦੂਸ਼ਿਤ ਪਾਣੀ।

ਡੇਰਾਬਸੀ (ਸਰਬਜੀਤ ਸਿੰਘ ਭੱਟੀ): ਨਗਰ ਕੌਂਸਲ ਡੇਰਾਬਸੀ ਅਧੀਨ ਪੈਂਦੇ ਪਿੰਡ ਮੁਬਾਰਕਪੁਰ ਦੇ ਵਾਰਡ ਨੰਬਰ 4 ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਗੰਦਾ ਪਾਣੀ ਮਿਲਣ ਕਾਰਨ ਲੋਕ ਪ੍ਰੇਸ਼ਾਨ ਹਨ। ਲੋਕਾਂ ਨੇ ਕਿਹਾ ਕਿ ਜਲ ਸਪਲਾਈ ਪਾਈਪਾਂ ਵਿੱਚ ਸੀਵਰੇਜ ਦਾ ਪਾਣੀ ਰਲ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਪੀਣ ਅਤੇ ਘਰੇਲੂ ਵਰਤੋਂ ਲਈ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪਾਣੀ ਵਿੱਚੋਂ ਬਦਬੂ ਆਉਂਦੀ ਹੈ, ਇਹ ਵਰਤੋਂ ਯੋਗ ਨਹੀਂ ਹੈ। ਇਸ ਕਾਰਨ ਲੋਕ ਬਿਮਾਰ ਹੋ ਰਹੇ ਹਨ। ਇਲਾਕਾ ਵਾਸੀਆਂ ਨੇ ਕਿਹਾ ਕਿ ਇਸ ਬਾਰੇ ਉਹ ਕਈ ਵਾਰ ਅਧਿਕਾਰੀਆਂ ਨੂੰ ਦੱਸ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਰਵਨੀਤ ਸਿੰਘ ਨੇ ਤੁਰੰਤ ਮੌਕਾ ਦੇਖ ਕੇ ਬਣਦੀ ਕਾਰਵਾਈ ਕਰਨੀ ਲਈ ਕਿਹਾ ਹੈ।

Advertisement
×