ਡੇਰਾਬੱਸੀ: ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੀ ਮੀਟਿੰਗ ਸੂਬਾ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਜ਼ੋਰਾਵਰ ਸਿੰਘ ਲਾਲੜੂ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਜ਼ੋਰਾਵਰ ਸਿੰਘ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ੋਰਾਵਰ ਸਿੰਘ ਪੰਚਾਇਤਾਂ ਨੂੰ ਵੱਧ ਅਧਿਕਾਰੀ ਦਿਵਾਉਣ ਲਈ ਪਹਿਲਾਂ ਵਾਂਗ ਲੜਾਈ ਜਾਰੀ ਰੱਖਣਗੇ।
-ਨਿੱਜੀ ਪੱਤਰ ਪ੍ਰੇਰਕ