DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਦੂਸ਼ਣ ਵਧਿਆ, ਪਰ ਬਜਟ ਘਟਿਆ

ਜਿੰਨੀ ਤੇੇਜ਼ੀ ਨਾਲ ਮਨੁੱਖ ਤਰੱਕੀ ਕਰ ਰਿਹਾ ਹੈ, ਉਸੇ ਰਫ਼ਤਾਰ ਨਾਲ ਬਿਮਾਰੀਆਂ ਵੀ ਵਧ ਰਹੀਆਂ ਹਨ। ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਪਾਣੀ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਭਾਵੇਂ ਸਰਕਾਰਾਂ ਵੱਲੋਂ ਇਸ ਨੂੰ ਸ਼ੁੱਧ ਕਰਨ ਲਈ ਕਈ ਤੌਰ-ਤਰੀਕੇ ਵਰਤੇ ਜਾ ਰਹੇ...

  • fb
  • twitter
  • whatsapp
  • whatsapp
featured-img featured-img
People walk on Kartavyapath near India Gate on a hazy morning in New Delhi, India, November 1, 2024.REUTERS/Anushree Fadnavis
Advertisement

ਜਿੰਨੀ ਤੇੇਜ਼ੀ ਨਾਲ ਮਨੁੱਖ ਤਰੱਕੀ ਕਰ ਰਿਹਾ ਹੈ, ਉਸੇ ਰਫ਼ਤਾਰ ਨਾਲ ਬਿਮਾਰੀਆਂ ਵੀ ਵਧ ਰਹੀਆਂ ਹਨ। ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਪਾਣੀ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਭਾਵੇਂ ਸਰਕਾਰਾਂ ਵੱਲੋਂ ਇਸ ਨੂੰ ਸ਼ੁੱਧ ਕਰਨ ਲਈ ਕਈ ਤੌਰ-ਤਰੀਕੇ ਵਰਤੇ ਜਾ ਰਹੇ ਹਨ, ਪਰ ਅਸਲ ਗੱਲ ਇਹ ਹੈ ਕਿ ਸਰਕਾਰਾਂ ਸਿਰਫ਼ ਤੇ ਸਿਰਫ਼ ਇਸ਼ਤਿਹਾਰਬਾਜ਼ੀ ’ਤੇ ਜ਼ੋਰ ਦੇ ਰਹੀਆਂ ਨੇ, ਇਸ ਤੋਂ ਇਲਾਵਾ ਅਮਲੀ ਤੌਰ ’ਤੇ ਕੁਝ ਨਜ਼ਰ ਨਹੀਂ ਆਉਂਦਾ।

ਦਿਨ-ਬ-ਦਿਨ ਦੇਸ਼ ਵਿੱਚ ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਪ੍ਰਦੂਸ਼ਣ ਕੰਟਰੋਲ ਕਰਨ ਲਈ ਜਿਹੜੀਆਂ ਸੰਸਥਾਵਾਂ ਬਣਾਈਆਂ ਗਈਆਂ ਹਨ, ਉਹ ਸਿਰਫ਼ ਤੇ ਸਿਰਫ਼ ਖਾਨਾਪੂਰਤੀ ਕਰਕੇ ਹੀ ਡੰਗ ਸਾਰ ਰਹੀਆਂ ਨੇ। ਜੇਕਰ ਇਹ ਸੰਸਥਾਵਾਂ ਕਾਰਗਰ ਢੰਗ ਨਾਲ ਆਪਣਾ ਕੰਮ ਕਰਦੀਆਂ ਹੁੰਦੀਆਂ ਤਾਂ ਅੱਜ ਸਥਿਤੀ ਏਨੀ ਬਦਤਰ ਨਾ ਹੁੰਦੀ। ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦਾ ਪਾਣੀ ਤਾਂ ਵਿਆਪਕ ਪੱਧਰ ਉੱਤੇ ਦੂਸ਼ਿਤ ਹੁੰਦਾ ਜਾ ਰਿਹਾ ਹੈ।

Advertisement

ਇਸ ਕਾਰਨ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਮਨੁੱਖ ਨੂੰ ਖਾ ਰਹੀਆਂ ਹਨ। ਪੰਜਾਬ ਵਿੱਚ ਰੋਜ਼ਾਨਾ ਹੀ ਦਰਜਨਾਂ ਲੋਕ ਅਜਿਹੀਆਂ ਭਿਆਨਕ ਬਿਮਾਰੀਆਂ ਨਾਲ ਮਰਦੇ ਹਨ। ਹਾਲਾਂਕਿ ਇਨ੍ਹਾਂ ਬਿਮਾਰੀਆਂ ਦਾ ਇਲਾਜ ਮੌਜੂਦ ਹੈ, ਪਰ ਇਲਾਜ ਕਰਾਉਣ ਲਈ ਲੋਕ ਆਰਥਿਕ ਪੱਖੋਂ ਸਮਰੱਥ ਨਹੀਂ ਹਨ।

Advertisement

ਖ਼ੈਰ, ਪ੍ਰਦੂਸ਼ਣ ਦਾ ਮਸਲਾ ਬਹੁਤ ਵੱਡਾ ਹੈ। ਪਿਛਲੇ ਦਿਨੀਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਬਜਟ ਪੇਸ਼ ਕੀਤਾ ਗਿਆ। ਭਾਵੇਂ ਕਿ ਬਜਟ ਵਿੱਚ ਕੋਈ ਬਹੁਤਾ ਵੱਡਾ ਐਲਾਨ ਨਹੀਂ ਹੋਇਆ, ਪਿਛਲੇ ਸਾਲ ਦਾ ਬਜਟ ਹੀ ਦੁਹਰਾਇਆ ਗਿਆ ਅਤੇ ਕਈ ਚੀਜ਼ਾਂ ਤਾਂ ਪਿਛਲੇ ਸਾਲ ਨਾਲੋਂ ਵੀ ਘਟਾ ਦਿੱਤੀਆਂ ਗਈਆਂ ਜਾਂ ਮੰਨ ਕੇ ਚੱਲੋ ਕਿ ਕਟੌਤੀ ਕਰ ਦਿੱਤੀ ਗਈ ਹੈ। ਸਿੱਖਿਆ ਤੇ ਸਿਹਤ ਬਜਟ ਵਿੱਚ ਕੋਈ ਬਹੁਤਾ ਵਾਧਾ ਨਹੀਂ ਹੋਇਆ। ਅੱਜ ਦੇਸ਼ ਵਿੱਚ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਚੁੱਕਾ ਹੈ। ਭਾਵੇਂ ਵਿਰੋਧੀ ਧਿਰਾਂ ਸਰਕਾਰ ਨੂੰ ਪ੍ਰਦੂਸ਼ਣ ਦੇ ਮਸਲੇ ’ਤੇ ਲੋਕ ਸਭਾ ਅਤੇ ਰਾਜ ਸਭਾ ਦੇ ਅੰਦਰ ਅਤੇ ਬਾਹਰ ਦੋਵਾਂ ਥਾਵਾਂ ’ਤੇ ਘੇਰ ਰਹੀਆਂ ਹਨ, ਪਰ ਅਸਲ ਗੱਲ ਇਹ ਹੈ ਕਿ ਵਿਰੋਧੀ ਧਿਰਾਂ ਵੱਲੋਂ ਬਜਟ ਵਿੱਚ ਪ੍ਰਦੂਸ਼ਣ ਕੰਟਰੋਲ ’ਤੇ ਇੱਕ ਸ਼ਬਦ ਤੱਕ ਨਹੀਂ ਬੋਲਿਆ ਗਿਆ। ਜਾਣਕਾਰੀ ਮੁਤਾਬਿਕ, ਇਸ ਵਿੱਤੀ ਸਾਲ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਵਾਸਤੇ 1,091 ਕਰੋੜ ਰੁਪਏ ਰੱਖੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਲੰਘੇ ਸਾਲ ਇਹ ਬਜਟ 1,300 ਕਰੋੜ ਰੁਪਏ ਸੀ।

ਇਸ ਤੋਂ ਸਾਫ਼ ਨਜ਼ਰ ਆਉਂਦਾ ਹੈ ਕਿ ਸਰਕਾਰ ਪ੍ਰਦੂਸ਼ਣ ਕੰਟਰੋਲ ਕਰਨ ਲਈ ਕਿੰਨੀ ਕੁ ਸੁਹਿਰਦ ਹੈ। ਬੇਸ਼ੱਕ, ਲੋਕ ਵੀ ਪ੍ਰਦੂਸ਼ਣ ਲਈ ਵੱਡੇ ਪੱਧਰ ’ਤੇ ਜ਼ਿੰਮੇਵਾਰ ਨੇ, ਪਰ ਲੋਕਾਂ ਨੂੰ ਜਾਗਰੂਕ ਕਰਨਾ ਤੇ ਹਿੱਤਧਾਰਕਾਂ ਨਾਲ ਸਹਿਮਤੀ ਬਣਾਉਣਾ ਸਰਕਾਰ ਦਾ ਕੰਮ ਹੈ। ਵਾਤਾਵਰਨ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸਥਿਤੀ ਦੇਸ਼ ਵਾਸੀਆਂ ਲਈ ‘ਦੋਹਰਾ ਝਟਕਾ’ ਹੈ। ਇੱਕ ਪਾਸੇ, ਬਜਟ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ, ਸਰਕਾਰੀ ਮਸ਼ੀਨਰੀ ਉਪਲਬਧ ਫੰਡਾਂ ਦੀ ਵਰਤੋਂ ਕਰਨ ਵਿੱਚ ਪੂਰੀ ਤਰ੍ਹਾਂ ਬੇਅਸਰ ਸਾਬਤ ਹੋ ਰਹੀ ਹੈ।

ਮਾਹਿਰਾਂ ਅਨੁਸਾਰ ਇਹ ਬਜਟ ਕਟੌਤੀ ਅਜਿਹੇ ਸਮੇਂ ਆਈ ਹੈ, ਜਦੋਂ ਪ੍ਰਦੂਸ਼ਣ ਨਾਲ ਸਬੰਧਿਤ ਬਿਮਾਰੀਆਂ ਅਤੇ ਮੌਤਾਂ ਤੇਜ਼ੀ ਨਾਲ ਵਧ ਰਹੀਆਂ ਹਨ। ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਪ੍ਰਦੂਸ਼ਣ ਹਾਲ ਹੀ ਵਿੱਚ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਲਈ ਇੱਕ ਵੱਡੇ ਖ਼ਤਰੇ ਵਜੋਂ ਉੱਭਰਿਆ ਹੈ। ਦੇਸ਼ ਅੰਦਰ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਜਿੱਥੇ ਕਈ ਥਾਵਾਂ ’ਤੇ ਕੰਮਕਾਜੀ ਥਾਵਾਂ ਨੂੰ ਬੰਦ ਕਰਨ ਦੀ ਨੌਬਤ ਆ ਚੁੱਕੀ ਹੈ, ਉੱਥੇ ਹੀ ਦੂਜੇ ਪਾਸੇ ਵਿੱਦਿਅਕ ਅਦਾਰੇ ਵੀ ਬੰਦ ਰਹੇ ਹਨ।

ਹਵਾ ਵਿੱਚ ਮੌਜੂਦ ਜ਼ਹਿਰੀਲੇ ਤੱਤ ਹੌਲੀ-ਹੌਲੀ ਨਾ ਸਿਰਫ਼ ਫੇਫੜਿਆਂ ਅਤੇ ਦਿਲ ਨੂੰ, ਸਗੋਂ ਦਿਮਾਗ਼ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ। ਸਵੀਡਨ ਦੇ ਕੈਰੋਲਿੰਸਕਾ ਇੰਸਟੀਚਿਊਟ ਦੇ ਵਿਗਿਆਨੀਆਂ ਦੁਆਰਾ ਕੀਤੇ ਗਏ ਇੱਕ ਨਵੇਂ ਅਧਿਐਨ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਪ੍ਰਦੂਸ਼ਿਤ ਹਵਾ ਦੇ ਲੰਮੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਦਿਮਾਗ਼ ਅਤੇ ਨਸਾਂ ਨਾਲ ਸਬੰਧਿਤ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ। ਇਸ ਅਧਿਐਨ ਦੇ ਨਤੀਜੇ ਵੱਕਾਰੀ ਮੈਡੀਕਲ ਜਰਨਲ ‘ਜਾਮਾ ਨਿਊਰੋਲੋਜੀ’ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ। ਆਪਣੇ ਅਧਿਐਨ ਵਿੱਚ ਖੋਜਕਰਤਾਵਾਂ ਨੇ ਹਵਾ ਪ੍ਰਦੂਸ਼ਣ ਅਤੇ ਐਮੀਓਟ੍ਰੋਫਿਕ ਲੈਟਰਲ ਸਕਲੇਰੋਸਿਸ ਵਰਗੀਆਂ ਬਿਮਾਰੀਆਂ ਵਿਚਾਲੇ ਇੱਕ ਖ਼ਤਰਨਾਕ ਸਬੰਧ ਦਾ ਪਤਾ ਲਾਇਆ ਹੈ।

ਜ਼ਿਕਰਯੋਗ ਹੈ ਕਿ ਐਮੀਓਟ੍ਰੋਫਿਕ ਲੈਟਰਲ ਸਕਲੇਰੋਸਿਸ ਮੋਟਰ ਨਿਊਰੋਨ ਬਿਮਾਰੀ ਦਾ ਸਭ ਤੋਂ ਭਿਆਨਕ ਰੂਪ ਹੈ, ਜੋ ਕਿ ਲਗਭਗ 85 ਤੋਂ 90 ਪ੍ਰਤੀਸ਼ਤ ਮਾਮਲਿਆਂ ਵਿੱਚ ਹੁੰਦਾ ਹੈ। ਹਵਾ ਪ੍ਰਦੂਸ਼ਣ ਦੇ ਨਾਲ ਫੈਲਣ ਵਾਲੀ ਇਸ ਬਿਮਾਰੀ ਕਾਰਨ ਮਾਸਪੇਸ਼ੀਆਂ ਸੁੰਗੜਨ ਲੱਗਦੀਆਂ ਹਨ, ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਇਹ ਅਧਰੰਗ ਦਾ ਕਾਰਨ ਵੀ ਬਣ ਸਕਦੀ ਹੈ।

ਹਵਾ ਪ੍ਰਦੂਸ਼ਣ ਕਾਰਨ ਫੈਲਦੀਆਂ ਬਿਮਾਰੀਆਂ ਵੱਲ ਧਿਆਨ ਦੇਣ ਦੀ ਬਜਾਏ ਕਿਸਾਨਾਂ ਨੂੰ ਭੰਡਿਆ ਜਾਂਦਾ ਹੈ। ਰਾਜਨੀਤਕ ਧਿਰਾਂ ਪਰਾਲੀ ਦੀ ਰਹਿੰਦ-ਖੂੰਹਦ ਉੱਤੇ ਸਿਆਸਤ ਕਰਦੀਆਂ ਹਨ। ਜਦੋਂਕਿ ਸਰਕਾਰ ਦੀ ਇਹ ਤਰਜੀਹ ਹੋਣੀ ਚਾਹੀਦੀ ਹੈ ਕਿ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਨੂੰ ਕੰਟਰੋਲ ਕਰਨ ਲਈ ਬਜਟ ਵਿੱਚ ਢੁੱਕਵਾਂ ਪ੍ਰਬੰਧ ਕਰੇ ਤਾਂ ਜੋ ਇਸ ਨਾਲ ਹੁੰਦਾ ਨੁਕਸਾਨ ਰੋਕਿਆ ਜਾ ਸਕੇ।

ਸੰਪਰਕ: 95698-20314

Advertisement
×