ਨਾਜਾਇਜ਼ ਰਹਿ ਰਹੇ 14 ਵਿਦੇਸ਼ੀ ਗ੍ਰਿਫ਼ਤਾਰ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਬਿਨਾਂ ਵੀਜ਼ੇ ਜਾਂ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਨਾਜਾਇਜ਼ ਤਰੀਕੇ ਨਾਲ ਰਹਿਣ ਦੇ ਦੋਸ਼ਾਂ ਹੇਠ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਮੁਲਕਾਂ ਵਿੱਚ ਭੇਜਣ ਦੀ ਕਾਨੂੰਨੀ ਕਾਰਵਾਈ ਜਾਰੀ ਹੈ।...
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਬਿਨਾਂ ਵੀਜ਼ੇ ਜਾਂ ਵੀਜ਼ੇ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਨਾਜਾਇਜ਼ ਤਰੀਕੇ ਨਾਲ ਰਹਿਣ ਦੇ ਦੋਸ਼ਾਂ ਹੇਠ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਮੁਲਕਾਂ ਵਿੱਚ ਭੇਜਣ ਦੀ ਕਾਨੂੰਨੀ ਕਾਰਵਾਈ ਜਾਰੀ ਹੈ। ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਕਿਹਾ ਕਿ ਚੌਦਾਂ ਵਿਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚੋਂ 11 ਨਾਈਜ਼ੀਰੀਆ ਦੇ, 2 ਆਈਵਰੀ ਕੋਸਟ ਦੇ ਅਤੇ ਇੱਕ ਬੰਗਲਾਦੇਸ਼ ਦਾ ਹੈ, ਨੂੰ ਭਾਰਤ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਦਵਾਰਕਾ ਜ਼ਿਲ੍ਹਾ ਪੁਲੀਸ ਵੱਲੋਂ ਵੀਜ਼ਾ ਤੋਂ ਬਿਨਾਂ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਵਿਰੁੱਧ ਕੀਤੀ ਗਈ। ਪੁਲੀਸ ਨੇ ਦੱਸਿਆ ਕਿ ਤਸਦੀਕ ਤੋਂ ਬਾਅਦ ਉਨ੍ਹਾਂ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (ਐੱਫ ਆਰ ਆਰ ਓ) ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ ਦੇਸ਼ ਵਿੱਚੋਂ ਨਿਕਲਣ ਦਾ ਹੁਕਮ ਦਿੱਤਾ। ਉਪਰੋਕਤ ਵਿਅਕਤੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀਆਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੱਕ ਇੱਕ ਨਜ਼ਰਬੰਦੀ ਕੇਂਦਰ ਭੇਜ ਦਿੱਤਾ ਗਿਆ ਹੈ।