ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਗਸਤ
ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਮਾਨਵਤਾ ਦੀ ਭਲਾਈ ਲਈ ਬ੍ਰਾਂਚ ਸੀਤਾਪੁਰੀ ਅਤੇ ਜਨਕਪੁਰੀ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਮਿਸ਼ਨ ਦੇ 149 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਆਲ ਇੰਡੀਆ ਮੈਡੀਕਲ ਇੰਸਟੀਚਿਊਟ ਹਸਪਤਾਲ ਦੇ ਬਲੱਡ ਬੈਂਕ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਇਕੱਠਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਕੈਂਪ ਦਾ ਉਦਘਾਟਨ ਰਾਜ ਕੁਮਾਰੀ ਮੈਂਬਰ ਇੰਚਾਰਜ – ਪ੍ਰਚਾਰ ਵਿਭਾਗ ਅਤੇ ਉਪ ਪ੍ਰਧਾਨ ਨਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਡਾ. ਨਰੇਸ਼ ਅਰੋੜਾ ਵੀ ਹਾਜ਼ਰ ਸਨ, ਜਿਨ੍ਹਾਂ ਨੇ ਖੂਨਦਾਨ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕੀਤੀ।