ਦਿੱਲੀ ’ਚ ਪ੍ਰਦੂਸ਼ਣ ਦੇ ਟਾਕਰੇ ਲਈ 15 ਨੁਕਾਤੀ ਯੋਜਨਾ ਦਾ ਐਲਾਨ : The Tribune India

ਦਿੱਲੀ ’ਚ ਪ੍ਰਦੂਸ਼ਣ ਦੇ ਟਾਕਰੇ ਲਈ 15 ਨੁਕਾਤੀ ਯੋਜਨਾ ਦਾ ਐਲਾਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਆਂਢੀ ਸੂਬਿਆਂ ਅਤੇ ਕੇਂਦਰ ਤੋਂ ਮੰਗਿਆ ਸਹਿਯੋਗ

ਦਿੱਲੀ ’ਚ ਪ੍ਰਦੂਸ਼ਣ ਦੇ ਟਾਕਰੇ ਲਈ 15 ਨੁਕਾਤੀ ਯੋਜਨਾ ਦਾ ਐਲਾਨ

ਡਿਜੀਟਲ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਸਤੰਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਣ ’ਤੇ ਨੱਥ ਪਾਉਣ ਲਈ ਗੁਆਂਢੀ ਸੂਬਿਆਂ ਅਤੇ ਕੇਂਦਰ ਤੋਂ ਸਹਿਯੋਗ ਮੰਗਦਿਆਂ 15 ਨੁਕਾਤੀ ਸਰਦ ਰੁੱਤ ਕਾਰਜ ਯੋਜਨਾ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੂੜਾ ਸਾੜਨ, ਧੂੜ ਅਤੇ ਵਾਹਨਾਂ ਤੋਂ ਨਿਕਲਦੇ ਧੂੰਏ ’ਤੇ ਰੋਕ ਲਾਉਣ ਲਈ ਟੀਮਾਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 2020 ’ਚ ਸਰਕਾਰ ਵੱਲੋਂ ਉਠਾਏ ਗਏ ਖਾਸ ਕਦਮਾਂ ਜਿਵੇਂ ਇਲੈਕਟ੍ਰਿਕ ਵਾਹਨ ਨੀਤੀ, 24 ਘੰਟੇ ਬਿਜਲੀ ਸਪਲਾਈ, ਥਰਮਲ ਪਾਵਰ ਪਲਾਂਟਾਂ ਨੂੰ ਬੰਦ ਕਰਨ, ਧੂੜ ਪ੍ਰਦੂਸ਼ਣ ’ਤੇ ਰੋਕ ਅਤੇ ਇਲੈਕਟ੍ਰਿਕ ਅਤੇ ਸੀਐੱਨਜੀ ਬੱਸਾਂ ਨੂੰ ਬੇੜੇ ’ਚ ਸ਼ਾਮਲ ਕਰਨ ਨਾਲ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ। ਡਿਜੀਟਲੀ ਸੰਬੋਧਨ ਦੌਰਾਨ ਕੇਜਰੀਵਾਲ ਨੇ ਕਿਹਾ ਕਿ 2017-18 ਦੇ ਮੁਕਾਬਲੇ ’ਚ 2021-22 ਦੇ ਹਵਾ ਪ੍ਰਦੂਸ਼ਣ ’ਚ ਬਹੁਤਾ ਸੁਧਾਰ ਦੇਖਣ ਨੂੰ ਮਿਲਿਆ ਹੈ। ਪੀਐੱਮ10 ਪੱਧਰ ਪਿਛਲੇ ਚਾਰ ਸਾਲਾਂ ’ਚ 18.6 ਫ਼ੀਸਦ ਤੱਕ ਘਟਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਕੇਂਦਰ ਤੋਂ ਵੀ ਪ੍ਰਦੂਸ਼ਣ ਘਟਾਉਣ ’ਚ ਸਹਾਇਤਾ ਮਿਲੀ ਹੈ ਜਿਸ ਨੇ ਆਲੇ-ਦੁਆਲੇ ਐਕਸਪ੍ਰੈੱਸ ਹਾਈਵੇਅ ਬਣਾਏ ਤਾਂ ਜੋ ਵੱਡੀ ਗਿਣਤੀ ਟਰੱਕ ਦਿੱਲੀ ਅੰਦਰ ਦਾਖ਼ਲ ਨਾ ਹੋ ਸਕਣ। ਉਨ੍ਹਾਂ ਗੁਆਂਢੀ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਿਹੜੇ ਵਾਹਨ ਦਿੱਲੀ ਅੰਦਰ ਦਾਖ਼ਲ ਹੋਣ, ਉਹ ਸੀਐੱਨਜੀ ਜਾਂ ਇਲੈਕਟ੍ਰਿਕ ਹੋਣ। ਉਹ ਸਨਅਤੀ ਇਕਾਈਆਂ ਨੂੰ ਅਜਿਹੇ ਈਂਧਣ ਦੀ ਵਰਤੋਂ ਨੂੰ ਰੋਕ ਸਕਦੇ ਹਨ ਜਿਸ ਨਾਲ ਪ੍ਰਦੂਸ਼ਣ ਫੈਲਦਾ ਹੋਵੇ। ਸਰਦ ਰੁੱਤ ਕਾਰਜ ਯੋਜਨਾ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਨਾਲ ਸਿੱਝਣ ਲਈ ਮੁਫ਼ਤ ’ਚ ਬਾਇਓ ਡੀਕੰਪੋਜ਼ਰ ਦਾ ਛਿੜਕਾਅ ਕਰੇਗੀ ਜਦਕਿ ਕਵਰੇਜ ਏਰੀਆ ਇਸ ਸਾਲ 4 ਹਜ਼ਾਰ ਤੋਂ ਵਧਾ ਕੇ ਪੰਜ ਹਜ਼ਾਰ ਏਕੜ ਕੀਤਾ ਜਾਵੇਗਾ। ਸਰਕਾਰ ਦੀ ਧੂੜ ਵਿਰੋਧੀ ਮੁਹਿੰਮ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 586 ਟੀਮਾਂ ਉਸਾਰੀ ਵਾਲੀਆਂ ਥਾਵਾਂ ਦਾ ਲਗਾਤਾਰ ਨਿਰੀਖਣ ਕਰਨਗੀਆਂ। ਸਰਕਾਰ ਨੇ ਪਹਿਲਾਂ ਹੀ ਪਟਾਕੇ ਬਣਾਉਣ, ਭੰਡਾਰਨ, ਵੇਚਣ ਅਤੇ ਖ਼ਰੀਦ ’ਤੇ ਪਾਬੰਦੀ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਸ ’ਤੇ 210 ਟੀਮਾਂ ਨਜ਼ਰ ਰੱਖਣਗੀਆਂ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਸੜਕਾਂ ’ਤੇ 80 ਸਫਾਈ ਮਸ਼ੀਨਾਂ ਅਤੇ ਪਾਣੀ ਦਾ ਛਿੜਕਾਅ ਕਰਨ ਵਾਲੀਆਂ 521 ਮਸ਼ੀਨਾਂ ਤਾਇਨਾਤ ਕਰੇਗੀ। ਉਨ੍ਹਾਂ ਲੋਕਾਂ ਨੂੰ ‘ਵਾਤਾਵਰਨ ਮਿੱਤਰ’ ਵਜੋਂ ਅੱਗੇ ਆਉਣ ਦਾ ਸੱਦਾ ਵੀ ਦਿੱਤਾ।

ਕੌਮੀ ਰਾਜਧਾਨੀ ਵਿੱਚ ਡੇਂਗੂ ਦੇ 140 ਨਵੇਂ ਕੇਸ

ਰਾਸ਼ਟਰੀ ਰਾਜਧਾਨੀ ਵਿੱਚ ਡੇਂਗੂ ਦੇ ਕਰੀਬ 140 ਨਵੇਂ ਮਾਮਲੇ ਸਾਹਮਣੇ ਆਏ ਹਨ। ਡੇਂਗੂ ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਦਿੱਲੀ ਸਰਕਾਰ ਨੇ ਕਿਹਾ ਕਿ ਸਰਕਾਰ ਡੇਂਗੂ ਬਿਮਾਰੀ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਨਵੇਂ ਮਾਮਲਿਆਂ ਦੇ ਨਾਲ ਦਿੱਲੀ ਵਿੱਚ ਬਿਮਾਰੀ ਦੀ ਕੁੱਲ ਗਿਣਤੀ ਇਸ ਸਾਲ ਹੁਣ ਤੱਕ 500 ਤੋਂ ਵੱਧ ਹੋ ਗਈ ਹੈ। ਦਿੱਲੀ ਵਿੱਚ 30 ਸਤੰਬਰ ਤੱਕ ਡੇਂਗੂ ਦੇ ਵੱਧ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਕੁਝ ਦਿਨਾਂ ਵਿੱਚ 129 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 2017 ਤੋਂ ਬਾਅਦ 1 ਜਨਵਰੀ ਤੋਂ 21 ਸਤੰਬਰ ਦੀ ਮਿਆਦ ਦੇ ਦੌਰਾਨ ਡੇਂਗੂ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ ਜਦੋਂ ਇਹ ਗਿਣਤੀ 1,807 ਸੀ। ਦਿੱਲੀ ਵਿੱਚ ਸਿਰਫ ਇੱਕ ਹਫ਼ਤੇ ਵਿੱਚ 25 ਫ਼ੀਸਦੀ ਕੇਸਾਂ ਦੀ ਰਿਪੋਰਟ ਕੀਤੀ ਗਈ ਹੈ। ਹਾਲਾਂਕਿ ਡੇਂਗੂ ਕਾਰਨ ਇਸ ਸਾਲ ਹੁਣ ਤੱਕ ਕਿਸੇ ਦੀ ਮੌਤ ਨਹੀਂ ਹੋਈ ਹੈ। ਇਸ ਸਾਲ ਸਤੰਬਰ ਤੱਕ ਦਿੱਲੀ ਵਿੱਚ ਮਲੇਰੀਆ ਦੇ 100 ਤੋਂ ਵੱਧ ਅਤੇ ਚਿਕਨਗੁਨੀਆ ਦੇ 20 ਤੋਂ ਵੱਧ ਮਾਮਲੇ ਵੀ ਸਾਹਮਣੇ ਆਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All