ਪਾਕਿ ’ਚ 16 ਸਾਲਾ ਹਿੰਦੂ ਲੜਕੀ ਅਗਵਾ: ਸਿਰਸਾ

ਪਾਕਿ ’ਚ 16 ਸਾਲਾ ਹਿੰਦੂ ਲੜਕੀ ਅਗਵਾ: ਸਿਰਸਾ

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਗਸਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖਾਂ ਸਮੇਤ ਘੱਟ ਗਿਣਤੀਆਂ ‘ਤੇ ਜ਼ੁਲਮ ਅਤੇ ਤਸ਼ੱਦਦ ਢਾਹੁਣ ਦਾ ਸਿਲਸਿਲਾ ਰੁਕਣ ਦਾ ਨਾਂ ਲਈਂ ਲੈ ਲਿਆ ਤੇ ਹੁਣ 16 ਸਾਲਾ ਲੜਕੀ ਕਵਿਤਾ ਨੂੰ ਆਦਿਲ ਪੁੱਤਰ ਅਸਲਮ ਨੇ ਰਾਜਾ ਮੰਡੀ ਜ਼ਿਲ੍ਹਾ ਬਧੀਨ ਤੋਂ ਧੱਕੇ ਨਾਲ ਅਗਵਾ ਕਰ ਲਿਆ ਹੈ।ਸ੍ਰੀ ਸਿਰਸਾ ਨੇ ਦੱਸਿਆ ਕਿ ਕਵਿਤਾ ਦੇ ਪਿਤਾ ਭੋਜੋ ਕੋਹਲੀ ਇਨਸਾਫ ਲਈ ਦਰ ਦੀ ਦੀਆਂ ਠੋਕਰਾਂ ਖਾ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਸ੍ਰੀ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਘੱਟ ਗਿਣਤੀਆਂ ‘ਤੇ ਇਹ ਜ਼ੁਲਮ ਅਤੇ ਤਸ਼ੱਦਦ ਬੰਦ ਕਰਵਾਇਆ ਜਾਵੇ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਹਿੰਦੂ, ਸਿੱਖ ਤੇ ਹੋਰ ਘੱਟ ਗਿਣਤੀਆਂ ਦੀ ਰਾਖੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਢਾਹੇ ਜਾ ਰਹੇ ਇਸ ਅਣਮਨੁੱਖੀ ਕਹਿਰ ਨੂੰ ਬੰਦ ਕਰਵਾਉਣ ਲਈ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਦਖਲ ਦੇਵੇ ਅਤੇ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਰਾਖੀ ਯਕੀਨੀ ਬਣਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All