ਪਾਕਿਸਤਾਨ ਜਾਣ ਲਈ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਜਾਣ ਲਈ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ...
Advertisement
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਜਾਣ ਲਈ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ 170 ਸ਼ਰਧਾਲੂਆਂ ਦੇ ਵੀਜ਼ੇ ਅਪਲਾਈ ਕੀਤੇ ਸਨ ਤੇ ਸਾਰਿਆਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਾਸਪੋਰਟ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਤੋਂ ਲੈ ਲੈਣ। ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਸਰਕਾਰ ਨੇ ਗੁਰਪੁਰਬ ’ਤੇ ਪਾਕਿਸਤਾਨ ਜਾਣ ’ਤੇ ਪਾਬੰਦੀ ਲਗਾ ਦਿੱਤੀ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀ ਅਪੀਲ ਮਗਰੋਂ ਭਾਰਤ ਸਰਕਾਰ ਨੇ ਜਥੇ ਨੂੰ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕੁੱਲ 170 ਸ਼ਰਧਾਲੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਵੀਜ਼ੇ ਅਪਲਾਈ ਕੀਤਾ ਸੀ।
Advertisement
Advertisement
