ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਤੋਂ ਪ੍ਰਭਾਵਿਤ 2,154 ਮਰੀਜ਼ ਸਾਹਮਣੇ ਆਏ ਹਨ ਅਤੇ 31 ਲੋਕਾਂ ਦੀ ਮੌਤ ਹੋ ਗਈ ਹੈ। ਰਾਜਧਾਨੀ ਵਿੱਚ ਕੁੱਲ ਮਰੀਜ਼ਾਂ ਗਿਣਤੀ 333171 ਅਤੇ ਮਰਨ ਵਾਲਿਆਂ ਦੀ ਗਿਣਤੀ 6,040 ’ਤੇ ਪੁੱਜ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਸ ਦਿਨਾਂ ਦੇ ਅੰਕੜਿਆਂ ਦੇ ਆਧਾਰ ‘ਤੇ ਮੌਤ ਦਰ 1.18 ਫ਼ੀਸਦ ਹੈ ਜਦਕਿ ਕੁੱਲ ਮੌਤ ਦਰ 1.81 ਫ਼ੀਸਦ ਤੱਕ ਪੁੱਜ ਗਈ ਹੈ। ਇਸ ਤੋਂ ਇਲਾਵਾ ਕੁੱਲ 36445 ਟੈਸਟ ਕੀਤੇ ਗਏ ਹਨ ਤੇ ਪਾਜ਼ੇਟਿਵ ਦਰ 5.91 ਫੀਸਦ ਰਹੀ। ਇਸ ਤੋਂ ਇਲਾਵਾ ਠੀਕ ਹੋਣ ਵਾਲੇ ਕੁੱਲ ਮਰੀਜ਼ 304561 ਹਨ ਤੇ ਸਰਗਰਮ ਮਰੀਜ਼ਾਂ ਦੀ ਗਿਣਤੀ 22 ਹਜ਼ਾਰ ਤੋਂ ਜ਼ਿਆਦਾ ਹੈ। 14 ਹਜ਼ਾਰ ਤੋਂ ਵੱਧ ਮਰੀਜ਼ ਘਰਾਂ ਵਿੱਚ ਇਕਾਂਤਵਾਸ ਕੀਤੇ ਹੋਏ ਹਨ ਤੇ ਸੀਲ ਕੀਤੇ ਇਲਾਕਿਆਂ ਦੀ ਗਿਣਤੀ 2782 ਹੋ ਚੁੱਕੀ ਹੈ।