2020 Delhi riots case: ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਨਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਰਾਖਵਾਂ
ਸੁਪਰੀਮ ਕੋਰਟ ਨੇ 2020 ਦਿੱਲੀ ਦੰਗਿਆਂ ਕੇਸ ਵਿਚ ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਨਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।ਇਸ ਤੋਂ ਪਹਿਲਾਂ ਜ਼ਮਾਨਤ ਅਰਜ਼ੀ ’ਤੇ ਪਿਛਲੀ ਸੁਣਵਾਈਆਂ ਦੌਰਾਨ ਕਾਰਕੁਨ ਉਮਰ ਖ਼ਾਲਿਦ ਨੇ ਦਾਅਵਾ ਕੀਤਾ ਸੀ...
Advertisement
ਸੁਪਰੀਮ ਕੋਰਟ ਨੇ 2020 ਦਿੱਲੀ ਦੰਗਿਆਂ ਕੇਸ ਵਿਚ ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਨਾਂ ਵੱਲੋਂ ਦਾਇਰ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।ਇਸ ਤੋਂ ਪਹਿਲਾਂ ਜ਼ਮਾਨਤ ਅਰਜ਼ੀ ’ਤੇ ਪਿਛਲੀ ਸੁਣਵਾਈਆਂ ਦੌਰਾਨ ਕਾਰਕੁਨ ਉਮਰ ਖ਼ਾਲਿਦ ਨੇ ਦਾਅਵਾ ਕੀਤਾ ਸੀ ਕਿ ਹਿੰਸਾ ਨਾਲ ਉਸ ਦੇ ਸਬੰਧ ਦਾ ਕੋਈ ਸਬੂਤ ਨਹੀਂ ਹੈ ਅਤੇ ਉਸ ਖ਼ਿਲਾਫ਼ ਲੱਗੇ ਸਾਜ਼ਿਸ਼ ਘੜਨ ਦੇ ਦੋਸ਼ ਗ਼ਲਤ ਹਨ। ਉਮਰ ਖ਼ਾਲਿਦ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ ਸਨ। ਸਿੱਬਲ ਨੇ ਦਲੀਲ ਦਿੱਤੀ ਸੀ ਕਿ ਖ਼ਾਲਿਦ ਬਰਾਬਰੀ ਦੇ ਆਧਾਰ ’ਤੇ ਜ਼ਮਾਨਤ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਉਸ ਦੇ ਸਾਥੀ ਕਾਰਕੁਨਾਂ ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ ਤਨਹਾ ਨੂੰ ਜੂਨ 2021 ਵਿੱਚ ਜ਼ਮਾਨਤ ਮਿਲ ਗਈ ਸੀ। ਚੇਤੇ ਰਹੇ ਕਿ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ 17 ਫਰਵਰੀ 2020 ਨੂੰ ਅਮਰਾਵਤੀ ਵਿੱਚ ਉਮਰ ਖ਼ਾਲਿਦ ਦੇ ਭਾਸ਼ਣ ਨੂੰ ਭੜਕਾਊ ਕਰਾਰ ਦਿੱਤਾ ਸੀ।
Advertisement
Advertisement
