DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

2020 ਦਿੱਲੀ ਦੰਗੇ: ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ, ਸ਼ਰਜੀਲ ਇਮਾਮ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ 5 ਨੂੰ

2020 ਦਿੱਲੀ ਦੰਗਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ 5 ਜਨਵਰੀ ਨੂੰ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਸੁਣਾਏਗਾ। ਅਦਾਲਤੀ ਬੈਂਚ ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ ਉਰ ਰਹਿਮਾਨ, ਮੁਹੰਮਦ ਸਲੀਮ ਖਾਨ ਅਤੇ ਸ਼ਾਦਾਬ ਅਹਿਮਦ ਦੀਆਂ ਪਟੀਸ਼ਨਾਂ...

  • fb
  • twitter
  • whatsapp
  • whatsapp
Advertisement

2020 ਦਿੱਲੀ ਦੰਗਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ 5 ਜਨਵਰੀ ਨੂੰ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਸੁਣਾਏਗਾ। ਅਦਾਲਤੀ ਬੈਂਚ ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ ਉਰ ਰਹਿਮਾਨ, ਮੁਹੰਮਦ ਸਲੀਮ ਖਾਨ ਅਤੇ ਸ਼ਾਦਾਬ ਅਹਿਮਦ ਦੀਆਂ ਪਟੀਸ਼ਨਾਂ ’ਤੇ ਵੀ ਫੈਸਲਾ ਸੁਣਾਏਗਾ।

ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦਾ ਬੈਂਚ ਇਸ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਕਈ ਪਟੀਸ਼ਨਾਂ ’ਤੇ ਫੈਸਲਾ ਸੁਣਾਏਗਾ।

Advertisement

ਜ਼ਮਾਨਤ ਅਰਜ਼ੀਆਂ ਦਾ ਵਿਰੋਧ ਕਰਦਿਆਂ ਦਿੱਲੀ ਪੁਲੀਸ ਨੇ ਕਿਹਾ ਸੀ ਕਿ ਫਰਵਰੀ 2020 ਦੇ ਦੰਗੇ ਅਚਾਨਕ ਨਹੀਂ ਹੋਏ ਸਨ ਸਗੋਂ ਇਹ ਸੋਚੀ-ਸਮਝੀ ਸਾਜ਼ਿਸ਼ ਤਹਿਤ ਭਾਰਤ ਦੀ ਖੁਦਮੁਖਤਿਆਰੀ ’ਤੇ ਹਮਲਾ ਸੀ। ਪੁਲੀਸ ਨੇ ਕਿਹਾ ਸੀ ਕਿ ਸ਼ਰਜੀਲ ਇਮਾਮ ਦੇ ਭਾਸ਼ਣ ਹੋਰ ਮੁਲਜ਼ਮਾਂ ਨਾਲ ਸਬੰਧਤ ਹਨ ਅਤੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਸਬੂਤ ਵਜੋਂ ਵਰਤੇ ਜਾ ਸਕਦੇ ਹਨ। ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐੱਸ ਵੀ ਰਾਜੂ ਨੇ ਦਲੀਲ ਦਿੱਤੀ ਸੀ ਕਿ ਸਾਜ਼ਿਸ਼ ’ਚ ਸ਼ਾਮਲ ਸਾਰੇ ਵਿਅਕਤੀ ਇਕ-ਦੂਜੇ ਦੇ ਕਾਰਿਆਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਆਖਿਆ ਸੀ ਕਿ ਖਾਲਿਦ ਜਾਣਬੁੱਝ ਕੇ ਦੰਗਿਆਂ ਤੋਂ ਪਹਿਲਾਂ ਹੀ ਦਿੱਲੀ ਤੋਂ ਬਾਹਰ ਚਲਾ ਗਿਆ ਸੀ।

Advertisement

ਸੁਪਰੀਮ ਕੋਰਟ ਨੇ 10 ਦਸੰਬਰ ਨੂੰ ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਐਡੀਸ਼ਨਲ ਸੌਲੀਸਿਟਰ ਜਨਰਲ ਐਸ.ਵੀ. ਰਾਜੂ ਅਤੇ ਮੁਲਜ਼ਮਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ, ਅਭਿਸ਼ੇਕ ਸਿੰਘਵੀ, ਸਿਧਾਰਥ ਦਵੇ, ਸਲਮਾਨ ਖੁਰਸ਼ੀਦ ਅਤੇ ਸਿਧਾਰਥ ਲੂਥਰਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਦੀਆਂ ਵੱਖ-ਵੱਖ ਪਟੀਸ਼ਨਾਂ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।

Advertisement
×