DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਅਪਰੇਸ਼ਨ ਆਘਾਤ’ ਤਹਿਤ 204 ਮੁਲਜ਼ਮ ਗ੍ਰਿਫ਼ਤਾਰ

ਹੋਲੀ ਮੌਕੇ ਸੁਰੱਖਿਆ ਲਈ ਪੁਲੀਸ ਦੀ ਵਿਸ਼ੇਸ਼ ਮੁਹਿੰਮ; ਵੱਡੀ ਗਿਣਤੀ ਹਥਿਆਰ ਅਤੇ ਨਾਜਾਇਜ਼ ਸ਼ਰਾਬ ਬਰਾਮਦ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਹੋਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਦਿੱਲੀ ਪੁਲੀਸ ਦੀ ਦੱਖਣੀ ਰੇਂਜ ਨੇ ‘ਅਪਰੇਸ਼ਨ ਆਘਾਤ’ ਤਹਿਤ 204 ਅਪਰਾਧੀਆਂ, ਸ਼ਰਾਬ ਤਸਕਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਖੁਫੀਆ ਜਾਣਕਾਰੀ ’ਤੇ ਆਧਾਰਿਤ ਮੁਹਿੰਮ ਦੌਰਾਨ 973 ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਅਤੇ ਦੱਖਣੀ-ਪੂਰਬੀ ਜ਼ਿਲ੍ਹਿਆਂ ਵਿੱਚ ਚਲਾਈ ਗਈ ਇਸ ਮੁਹਿੰਮ ਤਹਿਤ ਭਾਰਤੀ ਨਿਆਂ ਸੰਹਿਤਾ (ਬੀ ਐੱਨ ਐੱਸ), ਆਰਮਜ਼ ਐਕਟ, ਐੱਨ ਡੀ ਪੀ ਐੱਸ ਐਕਟ ਅਤੇ ਆਬਕਾਰੀ ਐਕਟ ਵਰਗੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਕਾਰਵਾਈ ਦੌਰਾਨ ਚਾਰ ਭਗੌੜੇ ਅਤੇ 29 ਅਪਰਾਧੀ ਵੀ ਪੁਲੀਸ ਦੇ ਹੱਥੇ ਚੜ੍ਹੇ ਹਨ।

ਦੱਖਣੀ-ਪੂਰਬੀ ਜ਼ਿਲ੍ਹੇ ਵਿੱਚ 137 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 449 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਨੇ ਸਿਗਰਟ ਅਤੇ ਤੰਬਾਕੂ ਉਤਪਾਦ ਐਕਟ (ਕੋਟਪਾ) ਤਹਿਤ 63 ਚਲਾਨ ਕੱਟੇ ਅਤੇ 11,500 ਰੁਪਏ ਜੁਰਮਾਨਾ ਵਸੂਲਿਆ। ਇਸ ਤੋਂ ਇਲਾਵਾ 273 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਦੱਖਣੀ ਜ਼ਿਲ੍ਹੇ ਵਿੱਚ 67 ਗ੍ਰਿਫ਼ਤਾਰੀਆਂ ਹੋਈਆਂ ਤੇ 524 ਲੋਕਾਂ ਖਿਲਾਫ਼ ਅਹਿਤਿਆਤੀ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਪੁਲੀਸ ਨੇ 12 ਨਾਜਾਇਜ਼ ਹਥਿਆਰ, 14 ਕਾਰਤੂਸ ਅਤੇ 24 ਚਾਕੂ ਬਰਾਮਦ ਕੀਤੇ। ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 7.197 ਕਿੱਲੋ ਗਾਂਜਾ, 12.7 ਗ੍ਰਾਮ ਐੱਮ ਡੀ ਐੱਮ ਏ ਅਤੇ 15,945 ਬੋਤਲਾਂ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ। ਜੂਏ ਦੇ ਕੇਸਾਂ ਵਿੱਚ 84,740 ਰੁਪਏ ਦੀ ਨਗਦੀ ਅਤੇ 18 ਚੋਰੀ ਹੋਏ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ। ਇਸ ਵਿਸ਼ੇਸ਼ ਆਪਰੇਸ਼ਨ ਵਿੱਚ 350 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਹਿੱਸਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਤਿਉਹਾਰ ਦੌਰਾਨ ਰਿਹਾਇਸ਼ੀ ਇਲਾਕਿਆਂ ਤੇ ਬਾਜ਼ਾਰਾਂ ਵਿੱਚ ਦਿਨ-ਰਾਤ ਗਸ਼ਤ ਜਾਰੀ ਰਹੇਗੀ।

Advertisement

ਜ਼ਿਲ੍ਹਾ ਪੁਲੀਸ ਕਪਤਾਨ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

Advertisement

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਹੋਲੀ ਦੇ ਤਿਉਹਾਰ ਦੌਰਾਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜ਼ਿਲ੍ਹਾ ਪੁਲੀਸ ਕਪਤਾਨ ਨੀਤੀਸ਼ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਤਿਉਹਾਰ ਦੀ ਆੜ ਵਿੱਚ ਹੁਲੜਬਾਜ਼ੀ ਕਰਨ ਵਾਲੇ ਅਤੇ ਆਮ ਲੋਕਾਂ ਦੀਆਂ ਖੁਸ਼ੀਆਂ ਵਿੱਚ ਵਿਘਨ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਹੋਲੀ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਖਾਸ ਤੌਰ ’ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ’ਤੇ ਨਜ਼ਰ ਰੱਖਣ ਲਈ ਜਗ੍ਹਾ-ਜਗ੍ਹਾ ਨਾਕੇ ਲਾਏ ਗਏ ਹਨ ਅਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਅਤੇ ਪਿੰਡਾਂ ਵਿੱਚ ਗਸ਼ਤ ਲਈ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜੇ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
×