ਸਕੂਲ ਦੇ 32 ਪਾੜ੍ਹਿਆਂ ਨੇ ਐਨਡੀਏ ਪ੍ਰੀਖਿਆ ਪਾਸ ਕੀਤੀ
ਨਵੀਂ ਦਿੱਲੀ ( ਪੱਤਰ ਪ੍ਰੇਰਕ): ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਦੇ 32 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀ ਪ੍ਰੀਖਿਆ ਪਾਸ ਕਰ ਲਈ ਹੈ। ਸੋਸ਼ਲ ਮੀਡੀਆ...
Advertisement
ਨਵੀਂ ਦਿੱਲੀ ( ਪੱਤਰ ਪ੍ਰੇਰਕ): ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਦੇ 32 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀ ਪ੍ਰੀਖਿਆ ਪਾਸ ਕਰ ਲਈ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕੇਜਰੀਵਾਲ ਨੇ ਲਿਖਿਆ, ‘ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਦਿੱਲੀ ਦੇ ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ ਦੇ 32 ਵਿਦਿਆਰਥੀਆਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ ਹੈ ਜੋ ਦੇਸ਼ ਭਰ ਦੇ ਕਿਸੇ ਵੀ ਸਕੂਲ ਵਿੱਚੋਂ ਸਭ ਤੋਂ ਵੱਧ ਨੰਬਰਾਂ ਵਿੱਚੋਂ ਇੱਕ ਹੈ।’ ਕੇਜਰੀਵਾਲ ਨੇ ਕਿਹਾ ਕਿ ਆਰਮਡ ਫੋਰਸ ਪ੍ਰੈਪਰੇਟਰੀ ਸਕੂਲ ਨੇ ਸ਼ਾਨਦਾਰ ਨਤੀਜੇ ਦਿਖਾਏ ਹਨ ਤੇ ਦਿੱਲੀ ਦੇ ਹੋਰ ਵਿਦਿਆਰਥੀ ਭਵਿੱਖ ਵਿੱਚ ਵੀ ਐੱਨਡੀਏ ਪ੍ਰੀਖਿਆ ਪਾਸ ਕਰਨਗੇ।
Advertisement
Advertisement
×