ਕਾਂਗਰਸ ਵੱਲੋਂ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਗੌਰਵ ਯਾਤਰਾ’ : The Tribune India

ਕਾਂਗਰਸ ਵੱਲੋਂ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਗੌਰਵ ਯਾਤਰਾ’

ਕਾਂਗਰਸ ਵੱਲੋਂ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਗੌਰਵ ਯਾਤਰਾ’

ਚਾਂਦਨੀ ਚੌਕ ਵਿੱਚ ਗੌਰਵ ਯਾਤਰਾ ਕੱਢਦੇ ਹੋਏ ਕਾਂਗਰਸੀ ਵਰਕਰ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 9 ਅਗਸਤ

ਕਾਂਗਰਸੀ ਵਰਕਰਾਂ ਵੱਲੋਂ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਹਿਰ ’ਚ ‘ਗੌਰਵ ਯਾਤਰਾ’ ਕੱਢੀ ਗਈ ਜਿਸ ਦੀ ਅਗਵਾਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਕੀਤੀ। ਇਸ ਯਾਤਰਾ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਨੇ ਹੱਥਾਂ ਵਿੱਚ ਤਿਰੰਗੇ ’ਚੁੱਕ ਕੇ ਸ਼ਹੀਦਾਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 9 ਅਗਸਤ ਤੋਂ 15 ਅਗਸਤ ਤੱਕ ਆਜ਼ਾਦੀ ਦੀ ‘ਗੌਰਵ ਯਾਤਰਾ’ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਇਹ ਯਾਤਰਾ ਇਤਿਹਾਸਕ ਟਾਊਨ ਹਾਲ ਚਾਂਦਨੀ ਚੌਕ ਤੋਂ ਅਜਮੇਰੀ ਗੇਟ ਤੱਕ ਕੱਢੀ ਗਈ। ਜਾਣਕਾਰੀ ਮੁਤਾਬਿਕ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਟਾਊਨ ਹਾਲ ਨੇੜੇ ਝੰਡਾ ਲਹਿਰਾਇਆ ਅਤੇ ਝੰਡਾ ਦਿਖਾ ਕੇ ‘ਗੌਰਵ ਯਾਤਰਾ’ ਦੀ ਸ਼ੁਰੂਆਤ ਕੀਤੀ, ਜੋ ਕਿ ਯਾਤਰਾ ਪੂਰੀ ਦਿੱਲੀ ਦੇ ਸਾਰੇ 14 ਜ਼ਿਲ੍ਹਿਆਂ ਵਿੱਚ ਕੱਢੀ ਜਾਵੇਗੀ। ਇਸ ਮੌਕੇ ਮੁਕੁਲ ਵਾਸਨਿਕ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਆਜ਼ਾਦੀ ਗੌਰਵ ਯਾਤਰਾ ਕੱਢ ਕੇ ਕਾਂਗਰਸ ਦਾ ਉਦੇਸ਼ ਅਜੋਕੀ ਪੀੜ੍ਹੀ ਨੂੰ ਆਜ਼ਾਦੀ ਦਿਵਾਉਣ ਲਈ ਕਾਂਗਰਸੀ ਨੇਤਾਵਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਹੈ ਕਿ ਉਨ੍ਹਾਂ ਨੇ ਤਾਨਾਸ਼ਾਹੀ ਬ੍ਰਿਟਿਸ਼ ਸ਼ਾਸਨ ਨਾਲ ਲੜਦੇ ਹੋਏ ਕਿਵੇਂ ਆਜ਼ਾਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮੌਜੂਦਾ ਸਮੇਂ ਵਿਚ ਅੰਤਰਰਾਸ਼ਟਰੀ ਪੱਧਰ ‘ਤੇ ਜੋ ਸਨਮਾਨ ਪ੍ਰਾਪਤ ਹੈ, ਉਹ ਆਧੁਨਿਕ ਭਾਰਤ ਦੇ ਨਿਰਮਾਣ ਵਿਚ ਕਾਂਗਰਸ ਪਾਰਟੀ ਦੇ ਯੋਗਦਾਨ ਸਦਕਾ ਹੀ ਸਥਾਪਿਤ ਹੋਇਆ ਹੈ। ਇਹ ਯਾਤਰਾ ਨਫਰਤ ਅਤੇ ਹਿੰਸਾ ਨੂੰ ਖਤਮ ਕਰਨ ਦੇ ਸੰਕਲਪ ਦੇ ਨਾਲ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਕਾਂਗਰਸ ਦੇ ਯੋਗਦਾਨ ਦਾ ਜ਼ਿਕਰ ਕਰੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਮਿਰਜ਼ਾ ਜਾਵੇਦ ਅਲੀ ਨੇ ਚਾਂਦਨੀ ਚੌਕ ਜ਼ਿਲ੍ਹੇ ਵਿੱਚ ਆਜ਼ਾਦੀ ਗੌਰਵ ਯਾਤਰਾ ਅਤੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਚੰਦੇਲਾ ਨੇ ਤਿਲਕ ਨਗਰ ਜ਼ਿਲ੍ਹੇ ਵਿੱਚ ਯਾਤਰਾ ਦਾ ਆਯੋਜਨ ਕੀਤਾ। ਯਾਤਰਾ ਦੌਰਾਨ ਸੈਂਕੜੇ ਕਾਂਗਰਸੀ ਵਰਕਰ ਕੌਮੀ ਝੰਡਾ ਲੈ ਕੇ ਚੱਲ ਰਹੇ ਸਨ। ਇਸ ਮੌਕੇ ਦਿੱਲੀ ਦੇ ਇੰਚਾਰਜ ਸ਼ਕਤੀ ਸਿੰਘ ਗੋਹਿਲ, ਸਮੇਤ ਸੇਵਾ ਦਲ, ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਐਨਐਸਯੂਆਈ ਦੇ ਵਰਕਰ ਮੁੱਖ ਤੌਰ ’ਤੇ ਸ਼ਾਮਲ ਹਾਜ਼ਰ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All