ਦਿੱਲੀ ਵਿੱਚ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਸ਼ੁਰੂ

ਦਿੱਲੀ ਵਿੱਚ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਸ਼ੁਰੂ

ਪ੍ਰਦੂਸ਼ਣ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਾਤਾਵਰਨ ਮੰਤਰੀ ਗੋਪਾਲ ਰਾਏ । -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਕਤੂਬਰ

ਦਿੱਲੀ ਸਰਕਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਹਿੰਮ ‘ਰੈੱਡ ਲਾਈਨ ਆਨ, ਗੱਡੀ ਆਫ਼’ ਸਾਰੀ ਦਿੱਲੀ ਵਿੱਚ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ 100 ਵੱਡੀਆਂ ਥਾਵਾਂ ’ਤੇ ਤਾਇਨਾਤ ਵਾਤਾਵਰਨ ਮਾਰਸ਼ਲ ਤਖ਼ਤੀਆਂ ਤੇ ਬੈਨਰਾਂ ਰਾਹੀਂ ਡਰਾਈਵਰਾਂ ਨੂੰ ਵਾਹਨਾਂ ਬਾਰੇ ਜਾਗਰੂਕ ਕਰਨਗੇ।

ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਆਈਟੀਓ ’ਤੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਦੋ ਕਰੋੜ ਵਸਨੀਕਾਂ ਨੂੰ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਦੂਸ਼ਣ ਖ਼ਿਲਾਫ਼ ਲੜਾਈ ਵਿੱਚ ਦਿੱਲੀ ਸਰਕਾਰ ਤੇ ਵੱਖ-ਵੱਖ ਏਜੰਸੀਆਂ ਸ਼ਾਮਲ ਸਨ, ਪਰ ਅੱਜ ਤੋਂ ਦਿੱਲੀ ਦੇ ਦੋ ਕਰੋੜ ਲੋਕਾਂ ਨੂੰ ਇਸ ਲੜਾਈ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾ ਰਿਹਾ ਹੈ। ਜਦੋਂ ਸਰਕਾਰ ਤੇ ਸਮਾਜ ਦੋਵੇਂ ਇਕੱਠੇ ਲੜਨਗੇ ਤਾਂ ਹੀ ਪ੍ਰਦੂਸ਼ਣ ਵਿਰੁੱਧ ਲੜਾਈ ਜਿੱਤ ਸਕਾਂਗੇ। ਇਸ ਦੌਰਾਨ ਉਨ੍ਹਾਂ ਕਿਹਾ ਜੇ ਦਿੱਲੀ ਵਾਸੀ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ ਤਾਂ ਵਾਹਨਾਂ ਦੇ ਪ੍ਰਦੂਸ਼ਣ ਵਿਚ 15 ਤੋਂ 20 ਫ਼ੀਸਦ ਤੱਕ ਕਮੀ ਆ ਸਕਦੀ ਹੈ। ਨਾਲ ਹੀ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ, ਰਾਜਨੀਤਿਕ ਪਾਰਟੀਆਂ, ਗੈਰ ਸਰਕਾਰੀ ਸੰਗਠਨਾਂ ਤੇ ਸਮਾਜਿਕ/ਧਾਰਮਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਸਰਕਾਰ ਤੋਂ ਬੁਲਾਇਆ ਜਾ ਰਿਹਾ ਹੈ।

ਦਿੱਲੀ ਦੇ ਵਿਧਾਇਕਾਂ ਅੱਜ (22 ਅਕਤੂਬਰ) ਨੂੰ ਤਿਲਕ ਮਾਰਗ ‘ਤੇ ਸਥਿਤ ਭਗਵਾਨ ਦਾਸ ਕਰਾਸਿੰਗ ‘ਤੇ ਮੁਹਿੰਮ ਵਿਚ ਹਿੱਸਾ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸਾਰੇ ਕੌਂਸਲਰ 23 ਅਕਤੂਬਰ ਨੂੰ ਬਰਾਖਾਂਭਾ ਰੋਡ ‘ਤੇ ਸਥਿਤ ਤਲਸਤਾਏ ਮਾਰਗ ਅਤੇ 24 ਅਕਤੂਬਰ ਨੂੰ ਇੰਡੀਆ ਗੇਟ ਨੇੜੇ ਰਾਜ-ਮਾਰਗ ‘ਤੇ ਸੀ-ਹੈਕਸਾਗਨ ‘ਤੇ ਦਿੱਲੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਵਾਲੰਟੀਅਰ ਪਲੇਅ ਕਾਰਡਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਗੇ।

ਉਨ੍ਹਾਂ ਦੀ ਡਿਊਟੀ ਦੋ ਸ਼ਿਫਟਾਂ ਵਿਚ ਲਗਾਈ ਗਈ ਹੈ, ਪਹਿਲੀ ਸ਼ਿਫਟ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੇ ਦੂਜੀ ਸ਼ਿਫਟ ਦੁਪਹਿਰ 2 ਤੋਂ 8 ਵਜੇ ਤੱਕ ਹੋਵੇਗੀ। ਦੱਸਣਯੋਗ ਹੈ ਕਿ ਪ੍ਰਦੂਸ਼ਣ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਤਕਰੀਬਨ ਇੱਕ ਕਰੋੜ ਵਾਹਨ ਦਿੱਲੀ ਦੇ ਵਿੱਚ ਰਜਿਸਟਰਡ ਹਨ, ਜੋ ਲਾਲ ਬੱਤੀ ਤੇ ਦਿਨ ਵਿੱਚ 15 ਤੋਂ 20 ਮਿੰਟ ਲਈ ਤੇਲ ਸਾੜਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਯਕੀਨ ਦਿਵਾ...

ਸ਼ਹਿਰ

View All