ਆਜ਼ਾਦੀ ਦਿਹਾੜੇ ਦੇ ਜਸ਼ਨਾਂ ਲਈ 4 ਹਜ਼ਾਰ ਨੂੰ ਸੱਦਾ

ਆਜ਼ਾਦੀ ਦਿਹਾੜੇ ਦੇ ਜਸ਼ਨਾਂ ਲਈ 4 ਹਜ਼ਾਰ ਨੂੰ ਸੱਦਾ

ਆਜ਼ਾਦੀ ਦਿਹਾਡ਼ੇ ਤੋਂ ਪੂਰਬਲੀ ਸ਼ਾਮ ਤਿਰੰਗੇ ਦੇ ਰੰਗਾਂ ਨਾਲ ਸਜਿਆ ਹੋਇਆ ਦਿੱਲੀ ਦਾ ਨੌਰਥ ਅਤੇ ਸਾੳੂਥ ਬਲਾਕ। -ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ: ਲਾਲ ਕਿਲ੍ਹੇ ’ਤੇ ਭਲਕੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜਸ਼ਨਾਂ ਲਈ ਕੂਟਨੀਤਕਾਂ, ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਸਮੇਤ 4 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਕੋਵਿਡ-19 ਪ੍ਰੋਟੋਕੋਲ ਅਤੇ ਸਮਾਗਮ ਦੀ ਮਰਿਆਦਾ ਵਿਚਕਾਰ ਤਾਲਮੇਲ ਬਣਾ ਕੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਮਹਿਮਾਨਾਂ ਵਿਚਕਾਰ ‘ਦੋ ਗਜ਼ ਦੀ ਦੂਰੀ’ ਨੂੰ ਕਾਇਮ ਰੱਖਦਿਆਂ ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਾਰਡ ਆਫ਼ ਆਨਰ ਦੇਣ ਵਾਲੇ ਮੈਂਬਰ ਕੁਆਰੰਟਾਈਨ ’ਚ ਹਨ। ਸੁਰੱਖਿਆ ਨੂੰ ਦੇਖਦਿਆਂ ਇਸ ਵਾਰ ਸਕੂਲੀ ਬੱਚਿਆਂ ਦੀ ਬਜਾਏ ਐੱਨਸੀਸੀ ਕੈਡੇਟਾਂ ਨੂੰ ਪਰੇਡ ਦੇਖਣ ਦਾ ਸੱਦਾ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ ਗਿਆਨਪੱਥ ’ਤੇ ਬਿਠਾਇਆ ਜਾਵੇਗਾ। ਸਾਰੇ ਮਹਿਮਾਨਾਂ ਨੂੰ ਮਾਸਕ ਪਾ ਕੇ ਆਉਣ ਦੀ ਬੇਨਤੀ ਕੀਤੀ ਗਈ ਹੈ। ਖਾਸ ਸਥਾਨਾਂ ’ਤੇ ਮਾਸਕ ਅਤੇ ਸੈਨੇਟਾਈਜ਼ਰ ਵੀ ਰੱਖੇ ਜਾ ਰਹੇ ਹਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All