DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਝੜਪ, 5 ਪੁਲੀਸ ਕਰਮੀ ਜ਼ਖਮੀ

ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਬੁੱਧਵਾਰ ਤੜਕੇ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ। ਇਹ ਝੜਪਾਂ ਉਸ ਸਮੇਂ ਸ਼ੁਰੂ ਹੋਈਆਂ ਜਦੋਂ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ...

  • fb
  • twitter
  • whatsapp
  • whatsapp
featured-img featured-img
PTI Photo
Advertisement

ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਬੁੱਧਵਾਰ ਤੜਕੇ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ ਪੁਲੀਸ ਕਰਮਚਾਰੀ ਜ਼ਖਮੀ ਹੋ ਗਏ। ਇਹ ਝੜਪਾਂ ਉਸ ਸਮੇਂ ਸ਼ੁਰੂ ਹੋਈਆਂ ਜਦੋਂ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿੱਲੀ ਨਗਰ ਨਿਗਮ (MCD) ਦੇ ਅਧਿਕਾਰੀ ਤੁਰਕਮਾਨ ਗੇਟ ਸਥਿਤ ਸਈਅਦ ਫੈਜ਼ ਇਲਾਹੀ ਮਸਜਿਦ ਅਤੇ ਨੇੜਲੇ ਕਬਰਸਤਾਨ ਨਾਲ ਲੱਗਦੀ ਜ਼ਮੀਨ 'ਤੇ ਨਾਜ਼ਾਇਜ਼ ਜਬਜ਼ੇ ਹਟਾਣ ਦੀ ਕਾਰਵਾਈ ਕਰ ਰਹੇ ਸਨ।

ਦਿੱਲੀ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ ਅਤੇ ਘਟਨਾ ਤੋਂ ਕੁਝ ਦੇਰ ਬਾਅਦ ਹੀ ਸਥਿਤੀ ਨੂੰ ਆਮ ਵਾਂਗ ਕਰ ਦਿੱਤਾ ਗਿਆ। ਅਪਰੇਸ਼ਨ ਦੌਰਾਨ ਕੁਝ ਲੋਕਾਂ ਨੇ ਕਥਿਤ ਤੌਰ ’ਤੇ ਪਥਰਾਅ ਕੀਤਾ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਪੁਲੀਸ ਨੇ ਬਾਅਦ ਵਿੱਚ ਕਿਹਾ ਕਿ ਸੀਮਤ ਬਲ ਦੀ ਵਰਤੋਂ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਸੈਂਟਰਲ) ਨਿਧੀਨ ਵਲਸਨ ਨੇ ਦੱਸਿਆ ਕਿ MCD ਨੇ 6 ਅਤੇ 7 ਜਨਵਰੀ ਦੀ ਦਰਮਿਆਨੀ ਰਾਤ ਨੂੰ ਤੋੜ-ਭੰਨ ਦਾ ਸਮਾਂ ਤੈਅ ਕੀਤਾ ਸੀ, ਜਿਸ ਤੋਂ ਬਾਅਦ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਪਰ ਜਦੋਂ ਜੇ.ਸੀ.ਬੀ. ਸਮੇਤ MCD ਦੀ ਮਸ਼ੀਨਰੀ ਪਹੁੰਚਣ ਵਾਲੀ ਸੀ ਤਾਂ ਕਰੀਬ 100-150 ਲੋਕ ਇਕੱਠੇ ਹੋ ਗਏ। 

Advertisement

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕ ਸਮਝਾਉਣ ਤੋਂ ਬਾਅਦ ਚਲੇ ਗਏ, ਹਾਲਾਂਕਿ ਕੁਝ ਨੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਥਰਾਅ ਕੀਤਾ, ਜਿਸ ਵਿੱਚ ਪੰਜ ਪੁਲੀਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ। 

Advertisement

ਅਧਿਕਾਰੀ ਨੇ ਦੱਸਿਆ ਕਿ ਫੈਜ਼-ਏ-ਇਲਾਹੀ ਮਸਜਿਦ ਦੇ ਨੇੜੇ ਇੱਕ ਬੈਂਕੁਏਟ ਹਾਲ ਅਤੇ ਇੱਕ ਡਿਸਪੈਂਸਰੀ, ਜਿਨ੍ਹਾਂ ਨੂੰ ਅਦਾਲਤ ਵੱਲੋਂ ਨਜਾਇਜ਼ ਕਬਜ਼ਾ ਘੋਸ਼ਿਤ ਕੀਤਾ ਗਿਆ ਸੀ, ਨੂੰ ਮੁਹਿੰਮ ਦੌਰਾਨ ਢਾਹ ਦਿੱਤਾ ਗਿਆ।

FIR ਦਰਜ, ਕਈ ਹਿਰਾਸਤ ਵਿੱਚ ਲਏ

PTI Photo
PTI Photo

ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਸਈਅਦ ਫੈਜ਼ ਇਲਾਹੀ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਭੜਕੀ ਹਿੰਸਾ ਦੇ ਸਬੰਧ ਵਿੱਚ ਇੱਕ ਐੱਫ ਆਈ ਆਰ (FIR) ਦਰਜ ਕੀਤੀ ਹੈ ਅਤੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕੁਝ ਲੋਕਾਂ ਨੇ ਕਥਿਤ ਤੌਰ 'ਤੇ ਫੋਰਸ ’ਤੇ ਪਥਰਾਅ ਕੀਤਾ ਅਤੇ ਕੱਚ ਦੀਆਂ ਬੋਤਲਾਂ ਸੁੱਟੀਆਂ, ਜਦੋਂ ਦਿੱਲੀ ਨਗਰ ਨਿਗਮ (MCD) ਮਸਜਿਦ ਅਤੇ ਨੇੜਲੇ ਕਬਰਸਤਾਨ ਨਾਲ ਲੱਗਦੀ ਜ਼ਮੀਨ ’ਤੇ ਅਦਾਲਤ ਦੇ ਹੁਕਮਾਂ ਅਨੁਸਾਰ ਤੋੜ-ਫੋੜ ਦੀ ਕਾਰਵਾਈ ਕਰ ਰਹੀ ਸੀ।

ਅਧਿਕਾਰੀ ਨੇ ਅੱਗੇ ਕਿਹਾ ਕਿ ਜਿੱਥੇ ਪਥਰਾਅ ਦੀ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਪੁਲੀਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਹਿੰਸਾ ਅਚਾਨਕ ਹੋਈ ਸੀ ਜਾਂ ਯੋਜਨਾਬੱਧ ਸੀ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓ ਕਲਿੱਪਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਹਿੱਸੇ ਵਜੋਂ ਗਵਾਹਾਂ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। 

Advertisement
×