ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਲੰਡਰ ਫਟਣ ਕਾਰਨ 500 ਝੁੱਗੀਆਂ ਨੂੰ ਅੱਗ ਲੱਗੀ

ਇਕ ਹਲਾਕ; ਪੀਡ਼ਤ ਪਰਿਵਾਰਾਂ ਲਈ ਰਾਹਤ ਕਾਰਜ ਜਾਰੀ: ਰੇਖਾ ਗੁਪਤਾ
Advertisement

ਦਿੱਲੀ ਦੇ ਰੋਹਿਣੀ ਖੇਤਰ ਵਿੱਚ ਰਿਠਾਲਾ ਮੈਟਰੋ ਸਟੇਸ਼ਨ ਨੇੜੇ ਗੈਸ ਸਿਲੰਡਰ ਫਟਣ ਕਾਰਨ ਲਗਪਗ 500 ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਬੁਰੀ ਤਰ੍ਹਾਂ ਝੁਲਸ ਗਿਆ। ਦਿੱਲੀ ਪੁਲੀਸ ਅਨੁਸਾਰ ਕੱਲ੍ਹ ਦੇਰ ਸ਼ਾਮ ਗੈਸ ਸਿਲੰਡਰ ਫਟਣ ਕਾਰਨ ਲੱਗੀ ਅੱਗ ਨੇ ਕੁਝ ਪਲਾਂ ’ਚ ਸੈਂਕੜੇ ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੂਜੇ ਪਾਸੇ ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ 10.56 ਵਜੇ ਅੱਗ ਲੱਗਣ ਬਾਰੇ ਸੂਚਨਾ ਮਿਲਣ ਤੋਂ ਤੁਰੰਤ ਫਾਇਰ ਬ੍ਰਿਡੇਗ ਦੀਆਂ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਤੇ ਸਵੇਰ ਤੱਕ ਅੱਗ ’ਤੇ ਕਾਬੂ ਪਾ ਲਿਆ ਸੀ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਕੱਲ੍ਹ ਦੇਰ ਸ਼ਾਮ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੇ ਅੱਗ ਤੁਰੰਤ ਬੁਝਾਅ ਦਿੱਤੀ ਤੇ ਘਟਨਾ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਐਕਸ ’ਤੇ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਰਾਹਤ ਤੇ ਮੁੜ ਵਸੇਬੇ ਦੇ ਕਾਰਜ ਤੇਜ਼ੀ ਨਾਲ ਜਾਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਭੋਜਨ ਤੇ ਪਾਣੀ ਮੁਹੱਈਆ ਕਰਵਾਇਆ ਗਿਆ ਹੈ ਤੇ ਉਨ੍ਹਾਂ ਲਈ ਆਰਜ਼ੀ ਰਹਿਣ ਬਸੇਰੇ ਬਣਾਏ ਗਏ ਹਨ। ਪੁਲੀਸ ਅਨੁਸਾਰ ਅਜਿਹਾ ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਰਾਤ ਕਈ ਐੱਲ ਪੀ ਜੀ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਲੋਕ ਆਪਣਾ ਸਾਮਾਨ ਬਚਾਉਣ ਤੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਸੰਘਰਸ਼ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ 400 ਤੋਂ 500 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਰਾਤ 10.56 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਗੱਡੀਆਂ ਤੇ ਅੱਗ ਬੁਝਾਉਣ ਵਾਲੇ ਰੋਬੋਟ ਘਟਨਾ ਸਥਾਨ ’ਤੇ ਭੇਜੇ ਗਏ। ਇਸ ਦੌਸਾਨ ਪੁਲੀਸ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਤੇ ਅੱਗ ਹੋਰ ਫੈਲਣ ਤੋਂ ਰੋਕਣ ਲਈ ਜ਼ਿਆਦਾ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਫਾਇਰ ਵਿਭਾਗ ਅਨੁਸਾਰ ਸਵੇਰ ਤੱਕ ਅੱਗ ਬੁਝਾਅ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੁੰਨਾ ਨਾਮ ਦੇ ਵਿਅਕਤੀ ਦੀ ਸੜ ਕੇ ਮੌਤ ਹੋ ਗਈ ਜਦੋਂ ਕਿ ਰਾਜੇਸ਼ ਨਾਮ ਦਾ ਵਿਅਕਤੀ ਜ਼ਖ਼ਮੀ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਲਈ ਆਰਜ਼ੀ ਘਰਾਂ, ਭੋਜਨ ਤੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਠਾਲਾ ਦਾ ਕਮਿਊਨਿਟੀ ਸੈਂਟਰ ਲਈ ਪੀੜਤਾਂ ਲਈ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਫ਼ਤੇ ਵਿੱਚ ਸੱਤ ਦਿਨ 24 ਘੰਟੇ ਸਿਹਤ ਸਹੂਲਤਾਂ ਦੇਣ ਵਾਲੀ ਐਂਬੂਲੈਂਸ ਤੇ ਮੈਡੀਕਲ ਟੀਮ ਤਾਇਨਾਤ ਕੀਤੀ ਗਈ ਹੈ। ਦਿੱਲੀ ਨਗਰ ਨਿਗਮ ਤੇ ਮਾਲ ਵਿਭਾਗ ਵੱਲੋਂ ਮਲਬਾ ਹਟਾਉਣ ਦਾ ਕੰਮ ਜਾਰੀ ਹੈ।

Advertisement
Advertisement
Show comments