ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਐਤਵਾਰ ਨੂੰ ਦਿੱਲੀ ਵਿੱਚ ਕਰੋਨਾਵਾਇਰਸ ਦੇ 94 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਕੌਮੀ ਰਾਜਧਾਨੀ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 14.34 ਲੱਖ ਤੋਂ ਵੱਧ ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 24,995 ਹੋ ਗਈ ਹੈ। ਦਿੱਲੀ ਸਿਹਤ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੱਤ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੌਮੀ ਰਾਜਧਾਨੀ ਵਿਚ ਕੋਵਿਡ-19 ਦੀ ਪਾਜ਼ੇਟਿਵ ਦਰ 0.13 ਫ਼ੀਸਦ ਰਹੀ।
ਟੋਹਾਣਾ (ਪੱਤਰ ਪ੍ਰੇਰਕ): ਐਤਵਾਰ ਨੂੰ 8 ਕਰੋਨਾ ਮਰੀਜ਼ਾਂ ਨੂੰ ਸਥਾਨਕ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ। ਅੱਜ ਕੋਈ ਕਰੋਨਾ ਪਾਜ਼ੇਟਿਵ ਕੇਸ ਨਹੀਂ ਮਿਲਿਆ। ਸਿਹਤ ਵਿਭਾਗ ਵੱਲੋਂ ਜਾਰੀ ਸੁਚਨਾ ਅਨੁਸਾਰ ਜ਼ਿਲ੍ਹੇ ’ਚ ਹੁਣ 53 ਸਰਗਰਮ ਕੇਸ ਹਨ, ਜਿਨ੍ਹਾਂ ਵਿੱਚੋਂ 17 ਘਰਾਂ ਵਿੱਚ ਇਕਾਂਤਵਾਸ ਤੇ 21 ਮਰੀਜ਼ ਹਸਪਤਾਲਾ ਵਿੱਚ ਦਾਖਲ ਹਨ। ਐਤਵਾਰ ਨੂੰ 619 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ।