ਤਾਜਿਕਿਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ
ਸਾਲ 2019 ਵਿੱਚ ਏਜੰਟ ਵੱਲੋਂ ਧੋਖਾ ਦਿੱਤੇ ਜਾਣ ਕਾਰਨ ਤਾਜਿਕਿਸਤਾਨ ਵਿੱਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਅੱਜ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਤਾਜਿਕਿਸਤਾਨ ਵਿੱਚ ਭਾਰਤੀ ਦੂਤਾਵਾਸ ਦੇ ਦਖਲ ਨਾਲ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਨੌਜਵਾਨਾਂ...
ਸਾਲ 2019 ਵਿੱਚ ਏਜੰਟ ਵੱਲੋਂ ਧੋਖਾ ਦਿੱਤੇ ਜਾਣ ਕਾਰਨ ਤਾਜਿਕਿਸਤਾਨ ਵਿੱਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਅੱਜ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਤਾਜਿਕਿਸਤਾਨ ਵਿੱਚ ਭਾਰਤੀ ਦੂਤਾਵਾਸ ਦੇ ਦਖਲ ਨਾਲ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਨੌਜਵਾਨਾਂ ਨੇ 19 ਅਕਤੂਬਰ ਨੂੰ ਮਦਦ ਦੀ ਮੰਗ ਕਰਦੇ ਹੋਏ ਆਪਣੇ ਹਾਲਾਤ ਬਾਰੇ ਵੀਡੀਓ ਭੇਜੀ ਸੀ, ਜਿਸ ਮਗਰੋਂ ਡਾ. ਸਾਹਨੀ ਨੇ ਤੁਰੰਤ ਢੁੱਕਵੇਂ ਪੱਧਰ ’ਤੇ ਮਾਮਲਾ ਉਠਾਇਆ ਸੀ।
ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਨੌਜਵਾਨਾਂ ਅਤੇ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿੱਚ ਸੀ ਤੇ ਉਨ੍ਹਾਂ ਦੀ ਵਾਪਸੀ ਲਈ ਉਨ੍ਹਾਂ ਦੀ ਗੂਗਲ ਲੋਕੇਸ਼ਨ ਤੇ ਲੋੜੀਂਦੇ ਦਸਤਾਵੇਜ਼ ਭਾਰਤੀ ਦੂਤਾਵਾਸ ਨੂੰ ਮੁਹੱਈਆ ਕਰਵਾਏ ਗਏ ਸਨ। ਸਾਰੇ ਸੱਤ ਨੌਜਵਾਨ ਅੱਜ ਦੁਪਹਿਰ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ ਜਿੱਥੇ ਡਾ. ਸਾਹਨੀ ਦੀ ਟੀਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਾ. ਸਾਹਨੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਸ਼ੋਸ਼ਣ ਲਈ ਜ਼ਿੰਮੇਵਾਰ ਏਜੰਟ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

