ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਅਗਲੇ ਦੋ ਮਹੀਨਿਆਂ ਲਈ ਰਾਸ਼ਟਰੀ ਰਾਜਧਾਨੀ ਵਿੱਚ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਅਤੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ਨੂੰ 5,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।