ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ
ਮੱਧ ਦਿੱਲੀ ਦੇ ਕਨਾਟ ਪਲੇਸ ਖੇਤਰ ਵਿੱਚ ਸ਼ਾਮ ਨੂੰ ਇੱਕ ਵਪਾਰਕ ਇਮਾਰਤ ਦੀ ਨੌਵੀਂ ਮੰਜ਼ਿਲ ’ਤੇ ਅੱਗ ਲੱਗ ਗਈ। ਫਾਇਰ ਅਧਿਕਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਸ਼ਾਮ 6.20 ਵਜੇ ਬਾਰਾਖੰਬਾ ਰੋਡ ’ਤੇ ਡੀਸੀਐੱਮ ਬਿਲਡਿੰਗ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ 10 ਫਾਇਰ ਗੱਡੀਆਂ ਨੂੰ ਭੇਜਿਆ ਗਿਆ। ਇਮਾਰਤ ਦੀ ਨੌਵੀਂ ਮੰਜ਼ਿਲ ’ਚ ਲੱਗੀ ਅੱਗ ਨੂੰ ਹੇਠਲੀਆਂ ਮੰਜ਼ਿਲਾਂ ਤੱਕ ਪਹੁੰਚਣ ਤੋਂ ਰੋਕਣ ਲਈ ਦਿੱਲੀ ਫਾਇਰ ਸਰਵਿਸ ਦੇ ਅਮਲੇ ਨੂੰ ਖਾਸੀ ਮੁਸ਼ੱਕਤ ਕਰਨੀ ਪਈ। ਉਪਰੋਂ ਮੀਂਹ ਪੈਣ ਕਰ ਕੇ ਅੱਗ ਬੁਝਾਉਣ ਦੇ ਕੰਮ ਵਿੱਚ ਰੁਕਾਵਟ ਵੀ ਆਈ। ਅੱਗ ਲੱਗਣ ਦਾ ਕਾਰਨ ਬਿਜਲੀ ਦੀ ਚਿੰਗਆੜੀ ਮੰਨਿਆ ਜਾ ਰਿਹਾ ਹੈ। ਕਈ ਦਫ਼ਤਰਾਂ ਵਿੱਚ ਪਿਆ ਸਾਮਾਨ ਸੜ ਗਿਆ ਹੈ।