ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਦਿੱਲੀ ਦੇ ਏਅਰਫੋਰਸ ਸਟੇਸ਼ਨ ਕੈਂਪਸ ‘ਚ ਅਫਸਰ ਬਣ ਕੇ ਦਾਖਲ ਹੋਣ ਦੇ ਕਥਿਤ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਅਲੀਗੜ੍ਹ ਦੇ ਰਹਿਣ ਵਾਲੇ ਗੌਰਵ ਵਜੋਂ ਪਛਾਣ ਹੋਈ। ਉਹ ਕੰਪਲੈਕਸ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਹ ਸੁਰੱਖਿਆ ਅਦਾਰੇ ਦੀ ਵਰਦੀ ਵਿੱਚ ਸੈਲਫੀ ਲੈਣ ਲਈ ਏਅਰ ਫੋਰਸ ਸਟੇਸ਼ਨ ਵਿੱਚ ਦਾਖਲ ਹੋਇਆ ਸੀ। ਉਸ ਨੇ ਅਜਿਹਾ ਆਪਣੀ ਪ੍ਰੇਮਿਕਾ ਨੂੰ ਪ੍ਰਭਾਵਿਤ ਕਰਨ ਲਈ ਕੀਤਾ।