ਨਵੀਂ ਦਿੱਲੀ: ਦਿੱਲੀ ਦੇ ਮੰਗੋਲਪੁਰੀ ਇਲਾਕੇ ਵਿੱਚ ਇੱਕ ਜੁੱਤੀ ਫੈਕਟਰੀ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇੜਲੀ ਫੈਕਟਰੀ ਵਿੱਚ ਵੀ ਫੈਲ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। -ਪੱਤਰ ਪ੍ਰੇਰਕ