ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਮੋਤੀ ਨਗਰ ’ਚ ਦੇਰ ਰਾਤ ਮੋਟਰਸਾਈਕਲ ਕੰਪਨੀ ਹਾਰਲੇ ਡੇਵਿਡਸਨ ਦੇ ਇਕ ਸ਼ੋਅਰੂਮ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੱਲ ਰਾਤ 1.36 ਵਜੇ ਅੱਗ ਲੱਗਣ ਦੀ ਸੂਚਣਾ ਮਿਲੀ, ਜਿਸ ਤੋਂ ਬਾਅਦ 25 ਅੱਗ ਬੁਝਾਊ ਗੱਡੀਆਂ ਘਟਨਾ ਸਥਾਨ ’ਤੇ ਭੇਜੀਆਂ। ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਸਵੇਰ ਤੱਕ ਅੱਗ ’ਤੇ ਕਾਬੂ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸ਼ੋਅਰੂਮ ਦੀ ਪਹਿਲੀ ਤੇ ਦੂਜੀ ਮੰਜ਼ਿਲ ’ਤੇ ਕਾਫੀ ਜ਼ਿਆਦਾ ਸੀ। ਉਨ੍ਹਾਂ ਦੱਸਿਆ ਕਿ ਤੀਜ਼ੀ ਮੰਜ਼ਿਲ ’ਤੇ ਨਾਈਟ ਕਲੱਬ ਤੇ ਇਕ ਰੇਸਤਰਾਂ ਵੀ ਹੈ। -ਪੀਟੀਆਈ