ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੂਨ
ਨੋਇਡਾ ਦੇ ਸੈਕਟਰ -29 ਸਥਿਤ ਨੋਇਡਾ ਮੈਟਰੋ ਰੇਲ ਕਾਰਪੋਰੇਸ਼ਨ ਦੇ ਦਫਤਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅੱਗ ਲੱਗ ਗਈ। ਸੂਚਨਾ ਮਿਲਣ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਨੋਇਡਾ ਮੈਟਰੋ ਦਫਤਰ ਵਿੱਚ ਅੱਗ ਲੱਗਣ ਤੋਂ ਬਾਅਦ ਲਪਟਾਂ ਤੇ ਧੂੰਆਂ ਦੂਰ-ਦੂਰ ਤੱਕ ਵੇਖੇ ਗਏ। ਅੱਗ ਵਾਲੀ ਥਾਂ ਨੂੰ ਠੰਢਾ ਕਰਨ ਦਾ ਕੰਮ ਜਾਰੀ ਸੀ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ। ਐਨਐਮਆਰਸੀ ਦਫਤਰ ਵਿੱਚ ਅੱਗ ਲੱਗਣ ਤੋਂ ਬਾਅਦ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਐਨਐਸਆਰਸੀ ਦੇ ਐਮਡੀ ਓਐਸਡੀ ਬੀਐਸ ਕੋਮਰ ਦੇ ਕਮਰੇ ਵਿਚ ਲੱਗੀ। ਹਾਲਾਂਕਿ ਅੱਗ ਕਾਰਨ ਹੋਏ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ। ਇਸ ਤੋਂ ਪਹਿਲਾਂ ਜੁਲਾਈ 2019 ਵਿੱਚ ਵੀ ਨੋਇਡਾ ਮੈਟਰੋ ਰੇਲ ਕਾਰਪੋਰੇਸ਼ਨ (ਐਨਐਮਆਰਸੀ) ਦੇ ਦਫ਼ਤਰ ਵਿੱਚ ਅੱਗ ਲੱਗ ਗਈ ਸੀ।