ਨਵੀਂ ਦਿੱਲੀ, 2 ਜੁਲਾਈ
ਦਿੱਲੀ ਦੇ ਗੀਤਾ ਕਾਲੋਨੀ ਖੇਤਰ ਵਿੱਚ ਅੱਜ ਦੁਪਹਿਰ ਇੱਕ ਮਠਿਆਈ ਦੀ ਦੁਕਾਨ ਵਿੱਚ ਅੱਗ ਲੱਗ ਗਈ। ਇਸ ਦੌਰਾਨ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬਜ਼ੁਰਗ ਔਰਤ ਸਮੇਤ ਦੋ ਵਿਅਕਤੀਆਂ ਨੂੰ ਬਚਾਅ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਹਾਲੇ ਕੋਈ ਸੂਚਨਾ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੇ ਗੀਤਾ ਕਾਲੋਨੀ ਇਲਾਕੇ ’ਚ ਦੁਪਹਿਰ ਵੇਲੇ ਇਕ ਮਠਿਆਈ ਦੀ ਦੁਕਾਨ ’ਚ ਅੱਗ ਲੱਗ ਗਈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਇੱਕ ਵਾਇਰਲ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੁਲੀਸ ਮੁਲਾਜ਼ਮ ਇੱਕ ਵਿਅਕਤੀ ਨੂੰ ਐਂਬੂਲੈਂਸ ਵਿੱਚ ਲੈ ਕੇ ਜਾ ਰਹੇ ਹਨ। -ਏਐੱਨਆਈ