ਚਾਂਦਨੀ ਚੌਕ ਦੇ ਥੋਕ ਬਾਜ਼ਾਰ ਵਿੱਚ ਲੱਗੀ ਅੱਗ : The Tribune India

ਸੈਂਕੜੇ ਦੁਕਾਨਾਂ ਸੜੀਆਂ

ਚਾਂਦਨੀ ਚੌਕ ਦੇ ਥੋਕ ਬਾਜ਼ਾਰ ਵਿੱਚ ਲੱਗੀ ਅੱਗ

ਚਾਂਦਨੀ ਚੌਕ ਦੇ ਥੋਕ ਬਾਜ਼ਾਰ ਵਿੱਚ ਲੱਗੀ ਅੱਗ

ਭਾਗੀਰਥ ਪੈਲੇਸ ਦੇ ਥੋਕ ਬਾਜ਼ਾਰ ਵਿੱਚ ਅੱਗ ਲੱਗਣ ਕਾਰਨ ਸੜੀਆਂ ਦੁਕਾਨਾਂ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਨਵੰਬਰ

ਇੱਥੋਂ ਦੇ ਚਾਂਦਨੀ ਚੌਕ ਵਿੱਚ ਭਾਗੀਰਥ ਪੈਲੇਸ ਇਲਾਕੇ ਦੇ ਥੋਕ ਬਾਜ਼ਾਰ ਵਿੱਚ ਲੱਗੀ ਭਿਆਂਨਕ ਅੱਗ ਵਿੱਚ ਲਗਪੱਗ 100 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਭਾਵੇਂ ਕਿ ਇਸ ਸਮੇਂ ਕੂਲਿੰਗ ਕਾਰਜ ਚੱਲ ਰਹੇ ਹਨ, ਪੁਲੀਸ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਅੱਗ ਬੁਝਾਉਣ ਦੀ ਕਾਰਵਾਈ ਦੌਰਾਨ ਪੰਜ ਵੱਡੀਆਂ ਇਮਾਰਤਾਂ ਵੀ ਪ੍ਰਭਾਵਿਤ ਹੋਈਆਂ, ਜਿਨ੍ਹਾਂ ਵਿੱਚੋਂ ਤਿੰਨ ਢਹਿ ਗਈਆਂ। ਅੱਗ ਬੁਝਾਊ ਵਿਭਾਗ ਮੁਤਾਬਕ ਵੀਰਵਾਰ ਰਾਤ 9.19 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਤੇ 40 ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 12 ਘੰਟਿਆਂ ਤੋਂ ਵੱਧ ਸਮੇਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਮਹਾਲਕਸ਼ਮੀ ਮਾਰਕੀਟ ਵਿੱਚ ਇੱਕ ਦੁਕਾਨ ਵਿੱਚ ਲੱਗੀ ਜੋ ਕਿ ਨਾਲ ਲੱਗਦੀਆਂ ਬਿਜਲੀ ਦੇ ਉਪਕਰਨਾਂ ਦੀਆਂ ਦੁਕਾਨਾਂ ਵਿੱਚ ਫੈਲ ਗਈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਹੁਣ 22 ਫਾਇਰ ਟੈਂਡਰ ਕੂਲਿੰਗ ਆਪ੍ਰੇਸ਼ਨ ’ਤੇ ਕੰਮ ਕਰ ਰਹੇ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਡਿਪਟੀ ਕਮਿਸ਼ਨਰ ਆਫ ਪੁਲੀਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ, ਐੱਨਡੀਆਰਐੱਫ, ਐੱਮਸੀਡੀ, ਪੁਲੀਸ ਤੋਂ ਰਿਜ਼ਰਵ ਫੋਰਸ ਮੌਕੇ ’ਤੇ ਪਹੁੰਚ ਗਈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੰਜ ਵੱਡੀਆਂ ਇਮਾਰਤਾਂ ਪ੍ਰਭਾਵਿਤ ਹੋਈਆਂ ਹਨ ਅਤੇ ਇਨ੍ਹਾਂ ਵਿੱਚ ਲਗਪੱਗ 100 ਦੁਕਾਨਾਂ ਸੜ ਗਈਆਂ ਹਨ। ਪੰਜ ਪ੍ਰਭਾਵਿਤ ਇਮਾਰਤਾਂ ਵਿੱਚੋਂ ਤਿੰਨ ਢਹਿ ਗਈਆਂ ਹਨ। ਵਪਾਰੀ ਸੰਜੈ ਕੁਮਾਰ ਨੇ ਕਿਹਾ ਕਿ ਉਸਦੀ ਦੁਕਾਨ ਤਬਾਹ ਹੋ ਗਈ ਹੈ ਤੇ ਉਸ ਦਾ ਕਰੋੜਾਂ ਦਾ ਨੁਕਸਾਨ ਹੋਇਆ ਹੈ। ਅੱਗ ਬੁਝਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਵਾਲਿਆਂ ਵਿੱਚ ਬਲਵਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਉਸਦੀ ਦੁਕਾਨ ਸੁਰੱਖਿਅਤ ਹੈ। ਉਸ ਨੂੰ ਰਾਤ ਕਰੀਬ 11 ਵਜੇ ਅੱਗ ਲੱਗਣ ਬਾਰੇ ਪਤਾ ਲੱਗਿਆ ਤਾਂ ਉਸ ਦੇ ਪਿਤਾ ਦੁਕਾਨ ਵਿੱਚ ਸਨ। ਅੱਗ ਬੁਝਾਊ ਅਮਲੇ ਦੇ ਅਧਿਕਾਰੀ ਗਰਗ ਨੇ ਕਿਹਾ ਕਿ ਚਾਂਦਨੀ ਚੌਕ ਵਿੱਚ ਲੱਗੀ ਅੱਗ ਦੌਰਾਨ ਕੁੱਲ 40 ਫਾਇਰ ਵਾਹਨ ਅਤੇ 200 ਤੋਂ ਵੱਧ ਫਾਇਰ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਮੁੱਖ ਚਿੰਤਾ ਕਮਜ਼ੋਰ ਢਾਂਚੇ, ਪਾਣੀ ਦੀ ਕਮੀ ਅਤੇ ਤੰਗ ਲੇਨ ਸਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਟਵੀਟ ਕੀਤਾ, ‘‘ਚਾਂਦਨੀ ਚੌਕ ਦੇ ਭਗੀਰਥ ਪੈਲੇਸ ਮਾਰਕੀਟ ਵਿੱਚ ਬੀਤੀ ਦੇਰ ਰਾਤ ਅੱਗ ਲੱਗਣ ਦੀ ਇਹ ਘਟਨਾ ਬਹੁਤ ਦੁਖਦਾਈ ਹੈ। ਬੀਤੀ ਰਾਤ ਤੋਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਮੈਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਬਾਰੇ ਜਾਣਕਾਰੀ ਲੈ ਰਿਹਾ ਹਾਂ’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਸਿਖ਼ਲਾਈ ਮਿਸ਼ਨ ਲਈ ਗਵਾਲੀਅਰ ਏਅਰ ਫੋਰਸ ਬੇਸ ਤੋਂ ਸੁਖੋਈ ਤੇ ਮਿਰਾਜ ਨੇ ਭ...

ਸ਼ਹਿਰ

View All