ਟੂਰਿਸਟ ਬੱਸ ਨੂੰ ਅੱਗ ਲੱਗੀ : The Tribune India

ਟੂਰਿਸਟ ਬੱਸ ਨੂੰ ਅੱਗ ਲੱਗੀ

ਟੂਰਿਸਟ ਬੱਸ ਨੂੰ ਅੱਗ ਲੱਗੀ

ਅੱਗ ਲੱਗਣ ਕਾਰਨ ਸੜੀ ਹੋਈ ਨਿੱਜੀ ਬੱਸ।-ਫੋਟੋ: ਮੁਕੇਸ਼ ਅਗਰਵਾਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 12 ਅਗਸਤ

ਦੱਖਣੀ ਭਾਰਤ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਨਿੱਜੀ ਬੱਸ ਨੂੰ ਮੱਧ ਦਿੱਲੀ ਦੇ ਸੈਨਾ ਭਵਨ ਨੇੜੇ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੀ ਸੂਚਨਾ ਸਵੇਰੇ 11.15 ਵਜੇ ਮਿਲੀ ਤੇ ਫਾਇਰ ਬ੍ਰਿਗੇਡ ਦੇ ਦੋ ਟੈਂਡਰ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਦੁਪਹਿਰ 12.05 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਸੈਲਾਨੀ ਇੰਦਰਾ ਗਾਂਧੀ ਮੈਮੋਰੀਅਲ ਜਾ ਰਹੇ ਸਨ ਜਦੋਂ ਬੱਸ ਨੂੰ ਸੈਨਾ ਭਵਨ ਨੇੜੇ ਇੱਕ ਚੌਕ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੁਆਹ ਹੋ ਗਈ ਪਰ ਕਿਸੇ ਹੋਰ ਵਾਹਨ ਦਾ ਕੋਈ ਨੁਕਸਾਨ ਨਹੀਂ ਹੋਇਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਥੋੜ੍ਹੇ ਸਮੇਂ ਲਈ ਰੂਟ ’ਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ। ਹਾਲਾਂ ਕਿ ਕੁੱਝ ਦੇਰ ਲਈ ਆਵਾਜਾਈ ਪ੍ਰਭਾਵਿਤ ਹੋਈ ਪਰ ਕੁੱਝ ਸਮੇਂ ਬਾਅਦ ਹੀ ਦਿੱਲੀ ਟਰੈਫਿਕ ਪੁਲੀਸ ਨੇ ਚੌਕਸੀ ਵਰਤਦੇ ਹੋਏ ਆਵਾਜਾਈ ਦਾ ਰੁਖ਼ ਬਦਲ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...