ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਲਜੀ ਤੇ ਮੁੱਖ ਮੰਤਰੀ ਵਿਚਾਲੇ ‘ਚਿੱਠੀਆਂ ਦੀ ਜੰਗ’ ਛਿੜੀ

ਪੱਤਰ ਪ੍ਰੇਰਕ ਨਵੀਂ ਦਿੱਲੀ, 4 ਫਰਵਰੀ ਕੌਮੀ ਰਾਜਧਾਨੀ ਵਿੱਚ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਲੈ ਕੇ ਉਪ ਰਾਜਪਾਲ ਵੀਕੇ ਸਕਸੈਨਾ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਚਿੱਠੀਆਂ ਦੀ ਜੰਗ ਸ਼ੁਰੂ ਹੋ ਗਈ ਹੈ। ਸਿਹਤ ਸੇਵਾਵਾਂ ਸਬੰਧੀ ਅਦਾਲਤ ਦੀਆਂ ਟਿੱਪਣੀਆਂ ਤੋਂ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 4 ਫਰਵਰੀ

Advertisement

ਕੌਮੀ ਰਾਜਧਾਨੀ ਵਿੱਚ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਲੈ ਕੇ ਉਪ ਰਾਜਪਾਲ ਵੀਕੇ ਸਕਸੈਨਾ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਚਿੱਠੀਆਂ ਦੀ ਜੰਗ ਸ਼ੁਰੂ ਹੋ ਗਈ ਹੈ। ਸਿਹਤ ਸੇਵਾਵਾਂ ਸਬੰਧੀ ਅਦਾਲਤ ਦੀਆਂ ਟਿੱਪਣੀਆਂ ਤੋਂ ਬਾਅਦ ਕੱਲ੍ਹ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਰਕਾਰ ਦੇ ਨਾਂ ਇੱਕ ਪੱਤਰ ਲਿਖ ਕੇ ਦਿੱਲੀ ਦੇ ਹਸਪਤਾਲਾਂ ਦੀ ‘ਤਰਸਯੋਗ’ ਹਾਲਤ ’ਤੇ ਆਪਣੀ ਡੂੰਘੀ ਚਿੰੰਤਾ ਜ਼ਾਹਿਰ ਕੀਤੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਸ ਸਥਿਤੀ ਲਈ ਦਿੱਲੀ ਦੇ ਦੋ ਸਕੱਤਰ ਜ਼ਿੰਮੇਵਾਰ ਹਨ, ਜੋ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰੀ ਹਨ। ਉਨ੍ਹਾਂ ਨੇ ਸਕੱਤਰਾਂ ਨੂੰ ਲਾਪਰਵਾਹ ਦੱਸਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਪਿਛਲੇ ਹਫ਼ਤੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਬੈੱਡਾਂ ਅਤੇ ਵੈਂਟੀਲੇਟਰ ਦੀ ਸਹੂਲਤ ਨਾ ਮਿਲਣ ਬਾਰੇ 2017 ਦੀ ਇੱਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਦੀ ਖਿਚਾਈ ਕੀਤੀ ਸੀ। ਅਦਾਲਤ ਦੀਆਂ ਟਿੱਪਣੀਆਂ ਤੋਂ ਕੁਝ ਦਿਨ ਬਾਅਦ ਸ੍ਰੀ ਸਕਸੈਨਾ ਨੇ ਕੱਲ੍ਹ ਪੱਤਰ ਵਿੱਚ ਕਿਹਾ ਕਿ ਮੁੱਖ ਮੰਤਰੀ ਅਤੇ ਮੰਤਰੀਆਂ ਦੇ ‘ਲੰਬੇ ਦਾਅਵਿਆਂ’ ਦੇ ਬਾਵਜੂਦ ਅਦਾਲਤ ਨੇ ਸੁਣਵਾਈ ਰਾਹੀਂ ਹਕੀਕਤ ਲੋਕਾਂ ਦੇ ਸਾਹਮਣੇ ਲਿਆਂਦੀ ਹੈ।

ਉਧਰ ਕੇਜਰੀਵਾਲ ਨੇ ਅੱਜ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਪਹਿਲਾਂ ਹੀ ਸਿਹਤ ਮੰਤਰੀ ਤੋਂ ਰਿਪੋਰਟ ਮੰਗ ਚੁੱਕੇ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਮੈਂ ਤੁਹਾਨੂੰ ਪਹਿਲਾਂ ਵੀ ਸਿਹਤ ਸਕੱਤਰ ਦੀਪਕ ਕੁਮਾਰ ਨੂੰ ਬਦਲਣ ਲਈ ਲਿਖਿਆ ਸੀ, ਜੋ ਨਾ ਸਿਰਫ ਲਾਪਰਵਾਹ ਹਨ, ਸਗੋਂ ਆਪਣੇ ਮੰਤਰੀ ਦੇ ਜ਼ੁਬਾਨੀ ਅਤੇ ਲਿਖਤੀ ਹੁਕਮਾਂ ਦੀ ਵੀ ਖੁੱਲ੍ਹੇਆਮ ਉਲੰਘਣਾ ਕਰਦੇ ਹਨ।’’

ਸ੍ਰੀ ਕੇਜਰੀਵਾਲ ਨੇ ਵਿੱਤ ਸਕੱਤਰ ਆਸ਼ੀਸ਼ ਵਰਮਾ ਦੀ ਵੀ ਆਲੋਚਨਾ ਕੀਤੀ ਹੈ। ਉਨ੍ਹਾਂ ਲਿਖਿਆ, ‘‘ਮੈਂ ਪਹਿਲਾਂ ਵੀ ਕਈ ਵਾਰ ਤੁਹਾਨੂੰ ਬੇਨਤੀ ਕੀਤੀ ਹੈ, ਤੁਹਾਡੇ ਨਾਲ ਆਪਣੀਆਂ ਨਿੱਜੀ ਮੀਟਿੰਗਾਂ ਵਿੱਚ ਅਤੇ ਲਿਖਤੀ ਰੂਪ ਵਿੱਚ, ਵਿੱਤ ਸਕੱਤਰ ਨੂੰ ਬਦਲਣ ਲਈ ਕਿਹਾ ਸੀ। ਉਹ ਆਪਣੇ ਵਿੱਤ ਮੰਤਰੀ ਦੇ ਹੁਕਮਾਂ ਦੀ ਖੁੱਲ੍ਹ ਕੇ ਉਲੰਘਣਾ ਕਰਦੇ ਹਨ।’’

Advertisement