ਨਵੀਂ ਦਿੱਲੀ, 1 ਦਸੰਬਰ
ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਵਿਆਹ ਸਬੰਧੀ ਵਿਵਾਦਾਂ ਅਤੇ ਜ਼ਮਾਨਤ ਦੇ ਮਾਮਲਿਆਂ ਨਾਲ ਸਬੰਧਤ ਤਬਾਦਲਾ ਪਟੀਸ਼ਨਾਂ ‘ਤੇ ਸੁਣਵਾਈ ਲਈ ਅੱਜ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ‘ਤੇ ਆਧਾਰਿਤ ਸਰਬ-ਮਹਿਲਾ ਬੈਂਚ ਕਾਇਮ ਕੀਤਾ ਹੈ। ਸੁਪਰੀਮ ਕੋਰਟ ਦੇ ਇਤਿਹਾਸ ਵਿੱਚ ਇਹ ਤੀਜੀ ਵਾਰ ਹੈ, ਜਦੋਂ ਪੂਰੀ ਤਰ੍ਹਾਂ ਮਹਿਲਾ ਜੱਜਾਂ ਦੀ ਬੈਂਚ ਕਾਇਮ ਕੀਤਾ ਗਿਆ ਹੈ।