ਆਮ ਆਦਮੀ ਪਾਰਟੀ ਵਿਚੋਲਿਆਂ ਨਾਲ ਖੜ੍ਹੀ: ਭਾਜਪਾ

ਆਮ ਆਦਮੀ ਪਾਰਟੀ ਵਿਚੋਲਿਆਂ ਨਾਲ ਖੜ੍ਹੀ: ਭਾਜਪਾ

ਭਾਜਪਾ ਦੀ ਆਨਲਾਈਨ ਪ੍ਰੈਸ ਕਾਨਫਰੰਸ ਦਾ ਦ੍ਰਿਸ਼।-ਫੋਟੋ: ਦਿਓਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪ੍ਰਦੇਸ਼ ਭਾਜਪਾ ਆਗੂਆਂ ਵੱਲੋਂ ਦੋਸ਼ ਲਾਇਆ ਗਿਆ ਕਿ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਆਗੂ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਕਰਕੇ ਵਿਚੋਲਿਆਂ ਨਾਲ ਖੜ੍ਹੇ ਹਨ। ਇਹ ਸਖ਼ਤ ਪ੍ਰਤੀਕਰਮ ਦਿੰਦਿਆਂ ਅੱਜ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਤੇ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਸਟੇਟ ਦਫ਼ਤਰ ਵਿੱਚ ਕਰਵਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਦਿੱਲੀ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਮੁਕੇਸ਼ ਮਾਨ ਮੌਜੂਦ ਸਨ। ਵੀਡੀਓ ਕਾਨਫਰੰਸਿੰਗ ਰਾਹੀਂ ਸ੍ਰੀ ਗੁਪਤਾ ਨੇ ਕਿਹਾ ਕਿ ਸੰਸਦ ਦੁਆਰਾ ਬਿੱਲਾਂ ਨੂੰ ਮਨਜ਼ੂਰੀ ਮਿਲਣ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰਾਹ ਸਾਫ ਹੋ ਗਿਆ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਸਰਕਾਰ ਹੈ ਜਿਸ ਨੇ ਇਹ ਇਤਿਹਾਸਕ ਫੈਸਲਾ ਕਿਸਾਨਾਂ ਦੇ ਹੱਕ ਵਿੱਚ ਲਿਆ ਹੈ। ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਆਪਣੇ 6 ਸਾਲਾਂ ਦੇ ਸ਼ਾਸ਼ਨਕਾਲ ਦੌਰਾਨ ਕਿਸਾਨਾਂ ਤੋਂ ਅਨਾਜ ਦੀ ਖਰੀਦ ਵਿੱਚ ਰਿਕਾਰਡ ਕਾਇਮ ਕੀਤਾ ਹੈ ਤੇ ਵੱਖ-ਵੱਖ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਦੂਜੇ ਪਾਸੇ, ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਝੂਠ ਬੋਲ ਕੇ ਦਿੱਲੀ ਦੇ ਕਿਸਾਨਾਂ ਨਾਲ ਧੋਖਾ ਕਰਨ ਦੀ ਕਾਰਵਾਈ ਕੀਤੀ। ਕਿਸਾਨਾਂ ਦੀ ਭਲਾਈ ਲਈ ਖੜ੍ਹੇ ਹੋਣ ਦੀ ਬਜਾਏ ਦਿੱਲੀ ਸਰਕਾਰ ਵਿਚੋਲਿਆਂ ਦੇ ਨਾਲ ਖੜ੍ਹੀ ਹੈ ਤੇ ਇਹ ਝੂਠ ਫੈਲਾ ਰਹੀ ਹੈ ਕਿ ਉਨ੍ਹਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਨੂੰ ਨਹੀਂ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All