DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ਵਿੱਚ ਗੈਂਗਸਟਰਾਂ ਦੀ ਮਦਦ ਲੈ ਰਹੀ ਆਮ ਆਦਮੀ ਪਾਰਟੀ: ਪ੍ਰਦੀਪ ਭੰਡਾਰੀ

ਨਾਭਾ ਜੇਲ੍ਹ ਕਾਂਡ ਦੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ’ਤੇ ਭਾਜਪਾ ਨੇ ਸੇਧਿਆ ਨਿਸ਼ਾਨਾ

  • fb
  • twitter
  • whatsapp
  • whatsapp
featured-img featured-img
ਪੰਜਾਬ ਵਿੱਚ ਗੈਂਗਸਟਰਾਂ ਦੀ ਮਦਦ ਲੈ ਰਹੀ ‘ਆਪ’: ਪ੍ਰਦੀਪ ਭੰਡਾਰੀ
Advertisement

ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰਦੀਪ ਭੰਡਾਰੀ ਨੇ ਸੋਮਵਾਰ ਨੂੰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ’ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ‘ਆਪ’ ਸੂਬੇ ਵਿੱਚ ਆਪਣੀ ਮਦਦ ਲਈ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਇੱਕ ਪੋਸਟ ਸਾਂਝੀ ਕਰਦਿਆਂ ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2016 ਦੇ ਚਰਚਿਤ ਨਾਭਾ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਸੇਖੋਂ ਨੂੰ ਆਧਿਕਾਰਿਕ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਜਾਣਿਆ-ਪਛਾਣਿਆ ਗੈਂਗਸਟਰ, ਜੋ ਲਗਾਤਾਰ ਸਥਾਨਕ ਲੋਕਾਂ ਨੂੰ ਡਰਾਉਂਦਾ-ਧਮਕਾਉਂਦਾ ਹੈ, ਹੁਣ ‘ਆਪ’ ਦੀ ਮਦਦ ਲਈ ਆਪਣੀ ਧੱਕੇਸ਼ਾਹੀ ਦੀ ਵਰਤੋਂ ਕਰੇਗਾ।

ਭਾਜਪਾ ਆਗੂ ਨੇ ‘ਆਪ’ ’ਤੇ ਤਨਜ਼ ਕੱਸਦਿਆਂ ਇਸ ਨੂੰ ‘ਗੈਂਗਸਟਰ ਆਦਮੀ ਪਾਰਟੀ’ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਪਾਰਟੀ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ‘ਆਪ’ ਸਰਕਾਰ ਦਾ ਜਾਣਾ ਬਹੁਤ ਜ਼ਰੂਰੀ ਹੈ। 2016 ਦੇ ਨਾਭਾ ਜੇਲ੍ਹ ਭੱਜਣ ਦੇ ਮਾਮਲੇ ਦੇ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੱਤਾਧਾਰੀ ਧਿਰ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਭੂਚਾਲ ਆ ਗਿਆ ਹੈ। ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ’ਤੇ ਸਾਬਕਾ ਗੈਂਗਸਟਰ ਨੂੰ ਸਿਆਸੀ ਮਾਨਤਾ ਦੇਣ ਦੇ ਗੰਭੀਰ ਦੋਸ਼ ਲਗਾਏ ਹਨ।

Advertisement

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿਖੇ ਕਰਵਾਏ ਇੱਕ ਜਨਤਕ ਰੈਲੀ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਰਸਮੀ ਤੌਰ ’ਤੇ ‘ਆਪ’ ਦਾ ਪੱਲਾ ਫੜਿਆ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਹਾਜ਼ਰ ਹੋ ਕੇ ਸੇਖੋਂ ਨੂੰ ਸਿਰੋਪਾਓ ਭੇਟ ਕਰਦਿਆਂ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ ਸੀ। ਇਹ ਸਿਆਸੀ ਘਟਨਾਕ੍ਰਮ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਪੰਜ ਮਹੀਨੇ ਪਹਿਲਾਂ ਸਾਹਮਣੇ ਆਇਆ ਹੈ।

Advertisement

ਸੇਖੋਂ ਉਨ੍ਹਾਂ ਛੇ ਕੈਦੀਆਂ ਵਿੱਚ ਸ਼ਾਮਲ ਸੀ ਜੋ ਨਵੰਬਰ 2016 ਵਿੱਚ ਹਥਿਆਰਬੰਦ ਹਮਲਾਵਰਾਂ ਵੱਲੋਂ ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ’ਤੇ ਕੀਤੇ ਹਮਲੇ ਤੋਂ ਬਾਅਦ ਫਰਾਰ ਹੋ ਗਏ ਸਨ। ਪੁਲੀਸ ਅਤੇ ਮੀਡੀਆ ਰਿਕਾਰਡਾਂ ਵਿੱਚ ਉਸ ਨੂੰ ਇਸ ਜੇਲ੍ਹ ਤੋੜਨ ਵਾਲੀ ਘਟਨਾ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਰਿਪੋਰਟਾਂ ਅਨੁਸਾਰ ਉਸ ਵਿਰੁੱਧ 47 ਅਪਰਾਧਿਕ ਮਾਮਲੇ ਦਰਜ ਰਹੇ ਹਨ ਅਤੇ ਸਾਲ 2023 ਵਿੱਚ ਜੇਲ੍ਹ ਤੋੜਨ ਦੇ ਮਾਮਲੇ ਵਿੱਚ ਉਸ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਦੋਂਕਿ ਫਿਲਹਾਲ ਉਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ।

Advertisement
×