‘ਆਪ’ ਨੇ ਦਿੱਲੀ ਨਿਗਮ ਚੋਣਾਂ ਦਾ ਬਿਗ­ਲ ਵਜਾਇਆ

‘ਆਪ’ ਨੇ ਦਿੱਲੀ ਨਿਗਮ ਚੋਣਾਂ ਦਾ ਬਿਗ­ਲ ਵਜਾਇਆ

‘ਐੱਮਸੀਡੀ ਬਦਲਾਅ’ ਮੁਹਿੰਮ ਦੌਰਾਨ ਸੰਬੋਧਨ ਕਰਦੇ ਹੋਏ ਗੋਪਾਲ ਰਾਏ ਤੇ ਮਨੀਸ਼ ਸਿਸੋਦੀਆ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 4 ਦਸੰਬਰ

ਦਿੱਲੀ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਵੱਲੋਂ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ ਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ‘ਐੱਮਸੀਡੀ ਬਦਲਾਅ’ ਮੁਹਿੰਮ ਸ਼ੁਰੂ ਕੀਤੀ ਹੈ। ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਤੋਂ ਪਹਿਲਾਂ ਕੌਮੀ ਰਾਜਧਾਨੀ ਦੇ ਹਰ ਕੋਨੇ ਦੇ ਵੋਟਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨ ਵਾਲੀ ਇਸ ਮੁਹਿੰਮ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ‘ਆਪ’ ਵਰਕਰਾਂ, ਵਿਧਾਇਕਾਂ, ਕੌਂਸਲਰਾਂ ਦੀ ਮੌਜੂਦਗੀ ਵਿੱਚ ਸਾਂਝੇ ਤੌਰ ’ਤੇ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਨਾਲ ਮੁਲਾਕਾਤ ਦੌਰਾਨ ਸ਼ੁਰੂ ਕੀਤਾ।

ਇਸ ਮੌਕੇ ਸ੍ਰੀ ਸਿਸੋਦੀਆ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ ਅਤੇ ਹੋਰ ਖੇਤਰਾਂ ਵਿੱਚ ਹੁਣ ਤੱਕ ਕੀਤੇ ਕੰਮਾਂ ਬਾਰੇ ਚਾਨਣਾ ਪਾਇਆ ਤੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਸਿਸੋਦੀਆ ਨੇ ਪਾਰਟੀ ਹੈੱਡਕੁਆਰਟਰ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਨੌਂ ਸਾਲਾਂ ਤੋਂ ਇੱਕ ਸਿਆਸੀ ਅੰਦੋਲਨ ਨੂੰ ਅੱਗੇ ਵਧਾ ਰਹੇ ਹਾਂ। ‘ਆਪ’ ਅਜੇ ਵੀ ਇੱਕ ਪਾਰਟੀ ਨਹੀਂ ਹੈ ਇਹ ਇੱਕ ਅੰਦੋਲਨ ਹੈ। ਇਸ ਅੰਦੋਲਨ ਦੇ ਪਿੱਛੇ ਕੁਝ ਉਦੇਸ਼ ਤੇ ਸੁਪਨੇ ਹਨ। ਸਾਨੂੰ ਦੇਸ਼ ਵਿੱਚ ਰਾਜਨੀਤਿਕ ਪ੍ਰਵਚਨ ਨੂੰ ਬਦਲ ਦੇਣਾ ਹੈ। ਉਨ੍ਹਾਂ ਕਿਹਾ ਕਿ ਸਿਰਫ ਹਾਜ਼ਰੀ ਲਗਾਉਣ ਤੇ ਫੇਸਬੁੱਕ ਅਤੇ ਵਟਸਐਪ ’ਤੇ ਤਸਵੀਰ ਸਾਂਝੀ ਕਰਨ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਗੋਪਾਲ ਰਾਏ ਨੇ ਨਾਗਰਿਕ ਸੰਸਥਾਵਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸੱਤਾਧਾਰੀ ਭਾਜਪਾ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਭਗਵਾ ਪਾਰਟੀ ਨੇ ਆਪਣੇ 15 ਸਾਲਾਂ ਦੇ ਸ਼ਾਸਨ ਦੌਰਾਨ ਦਿੱਲੀ ਦੇ ਲੋਕਾਂ ਨੂੰ ਤਿੰਨ ਕੂੜੇ ਦੇ ਪਹਾੜ ਤੇ ਸ਼ਹਿਰ ਦੀ ਹਰ ਗਲੀ ਵਿੱਚ ਜ਼ਬਰਦਸਤੀ ਕਰਨ ਦੇ ਦੋ ਤੋਹਫ਼ੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਨਗਰ ਨਿਗਮਾਂ ਵਿੱਚ ਬਦਲਾਅ ਲਿਆਉਣ ਲਈ, ਭ੍ਰਿਸ਼ਟ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅੱਜ ਤੋਂ ਇੱਕ (ਵੱਡਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਇੱਕ ਵਿਸ਼ਾਲ ਮੈਂਬਰਸ਼ਿਪ ਅਭਿਆਨ ਸ਼ੁਰੂ ਕੀਤਾ ਜਾਵੇਗਾ ਤੇ ਆਪਣੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਰਾਏ ਜੋ ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਹਨ ਨੇ ਮੁਹਿੰਮ ਤਹਿਤ ਨੇਤਾਵਾਂ ਤੇ ਵਰਕਰਾਂ ਨੂੰ ਘੱਟੋ-ਘੱਟ 50 ਲੱਖ ਲੋਕਾਂ ਨੂੰ ਪਾਰਟੀ ਦੇ ਮੈਂਬਰ ਬਣਾਉਣ ਦਾ ਟੀਚਾ ਦਿੱਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All