Advertisement
ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।
‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ ਵਿਚ ਕਿਹਾ ਕਿ ਰਾਜੀਵ ਸ਼ੁਕਲਾ ਰਾਜ ਸਭਾ ਲਈ ਪਾਰਟੀ ਉਮੀਦਵਾਰ ਹੋਣਗੇ।
Advertisement
Advertisement
ਸ੍ਰੀ ਗੁਪਤਾ ਵੱਲੋਂ ਲੰਘੇ ਦਿਨੀਂ ਕੁਝ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਮਗਰੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ।
ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ।
Advertisement
×