ਕਰਮਚਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ ‘ਆਪ’ ਸਰਕਾਰ: ਹੰਸ

ਕਰਮਚਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ ‘ਆਪ’ ਸਰਕਾਰ: ਹੰਸ

ਪੱਤਰ ਪ੍ਰੇਰਕ

ਨਵੀਂ ਦਿੱਲੀ, 19 ਜਨਵਰੀ

ਸੂਬਾ ਭਾਜਪਾ ਦਫ਼ਤਰ ਵਿੱਚ ਹੋਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਉੱਤਰ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਵਾਲਮੀਕਿ ਸਮਾਜ ਨਾਲ ਹੋ ਰਹੀ ਬੇਇਨਸਾਫ਼ੀ ਨੂੰ ਲੈ ਕੇ ਕੇਜਰੀਵਾਲ ਸਰਕਾਰ ’ਤੇ ਹਮਲਾ ਬੋਲਿਆ। ਹੰਸ ਰਾਜ ਹੰਸ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਪਿਛਲੇ ਕਈ ਦਿਨਾਂ ਤੋਂ ਦਿੱਲੀ ਸਰਕਾਰ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਧੋਖਾ ਦੇ ਰਹੀ ਹੈ ਅਤੇ ਜ਼ਲੀਲ ਕਰ ਰਹੀ ਹੈ, ਇਹ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਇਹ ਸਮਝਣ ਦੀ ਜ਼ਰੂਰਤ ਹੈ ਕਿ ਸਫ਼ਾਈ ਕਰਮਚਾਰੀ ਸਵੇਰੇ ਆਪਣੇ ਬੱਚਿਆਂ ਨੂੰ ਘਰ ਸੁਲਾ ਕੇ ਲੋਕਾਂ ਦੇ ਘਰ ਕੂੜਾ ਚੁੱਕਣ ਆਉਂਦੇ ਹਨ ਪਰ ਸਰਕਾਰ ਸਫ਼ਾਈ ਸੇਵਕਾਂ ਅਤੇ ਕਰੋਨਾ ਯੋਧਿਆਂ ਦੀ ਮਹੀਨਾਵਾਰ ਤਨਖਾਹ ਵੀ ਨਹੀਂ ਦੇ ਰਹੀ। ਭਾਜਪਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਆਖਰਕਾਰ, ਕੇਜਰੀਵਾਲ ਸਰਕਾਰ ਸਾਡੇ ਸਮਾਜ ਨੂੰ ਇੰਨੀ ਨਫ਼ਰਤ ਕਿਉਂ ਕਰਦੀ ਹੈ? ਆਮ ਆਦਮੀ ਪਾਰਟੀ ਵਾਲਮੀਕਿ ਸਮਾਜ ਨੂੰ ਹੱਥ ਵਿਚ ਕਟੋਰਾ ਫੜ ਕੇ ਵਾਰ ਵਾਰ ਭੀਖ ਮੰਗਵਾਉਣਾ ਕਿਉਂ ਚਾਹੁੰਦੀ ਹੈ? ਸੂਬਾ ਜਨਰਲ ਸਕੱਤਰ ਹਰਸ਼ ਮਲਹੋਤਰਾ ਨੇ ਕੇਜਰੀਵਾਲ ਨੂੰ ਇਹ ਸਵਾਲ ਪੁੱਛਿਆ ਕਿ ਨਿਗਮ ਨੂੰ ਪੈਸੇ ਕਦੋਂ ਮਿਲਣਗੇ? ਕੇਜਰੀਵਾਲ ਸਰਕਾਰ ਇਸ ਪ੍ਰਕਿਰਿਆ ਨੂੰ ਲੰਬੇ ਸਮੇਂ ਤੋਂ ਕਿਉਂ ਹੱਲ ਨਹੀਂ ਕਰ ਰਹੀ। ਤਿੰਨ ਕਾਰਪੋਰੇਸ਼ਨਾਂ ਦੀ ਇਕ ਮਹੀਨੇ ਦੀ ਤਨਖਾਹ ਕਰੀਬ 650 ਕਰੋੜ ਰੁਪਏ ਹੈ ਪਰ ਕੇਜਰੀਵਾਲ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਤੋਂ ਨਿਗਮ ਕਰਮਚਾਰੀਆਂ ਨੂੰ ਕੋਈ ਪੈਸਾ ਨਹੀਂ ਦਿੱਤਾ। ਇਥੋਂ ਤਕ ਕਿ 14 ਜਨਵਰੀ ਨੂੰ ਵੀ ਦਿੱਲੀ ਸਰਕਾਰ ਨੇ ਕਾਰਪੋਰੇਸ਼ਨ ਨੂੰ 938 ਕਰੋੜ ਰੁਪਏ ਦੇਣ ਲਈ ਕਿਹਾ ਸੀ ਪਰ ਅਜੇ ਤੱਕ ਇਕ ਰੁਪਿਆ ਵੀ ਦਿੱਲੀ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All